ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਰਮੀ ਕੈਂਟੋਨਮੈਂਟ ਦਾ ਸਫ਼ਾਈ ਸੇਵਕ ਪਾਕਿਸਤਾਨ ਨੂੰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ (SSP) ਕਪੂਰਥਲਾ, ਗੌਰਵ ਤੂਰਾ IPS ਦੀ ਅਗਵਾਈ ਹੇਠ ਇੱਕ ਪੁਲੀਸ ਟੀਮ ਨੇ ਜਾਸੂਸੀ ਦੇ ਦੋਸ਼ਾਂ ਤਹਿਤ ਕਪੂਰਥਲਾ ਆਰਮੀ ਕੈਂਟੋਨਮੈਂਟ...
ਸੰਕੇਤਕ ਤਸਵੀਰ
Advertisement
ਇੱਥੋਂ ਦੀ ਪੁਲੀਸ ਨੇ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ (SSP) ਕਪੂਰਥਲਾ, ਗੌਰਵ ਤੂਰਾ IPS ਦੀ ਅਗਵਾਈ ਹੇਠ ਇੱਕ ਪੁਲੀਸ ਟੀਮ ਨੇ ਜਾਸੂਸੀ ਦੇ ਦੋਸ਼ਾਂ ਤਹਿਤ ਕਪੂਰਥਲਾ ਆਰਮੀ ਕੈਂਟੋਨਮੈਂਟ ਵਿੱਚ ਸਫ਼ਾਈ ਸੇਵਕ ਵਜੋਂ ਕੰਮ ਕਰਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਰਾਜਾ ਵਜੋਂ ਹੋਈ ਹੈ ਅਤੇ ਉਹ ਕਪੂਰਥਲਾ ਜ਼ਿਲ੍ਹੇ ਦੇ ਮੁਸ਼ਕਵੇਦ ਦਾ ਰਹਿਣ ਵਾਲਾ ਹੈ, ਜਿਸ ਨੂੰ ਰੁਟੀਨ ਗਸ਼ਤ ਅਤੇ ਚੈਕਿੰਗ ਦੌਰਾਨ ਕੰਜਲੀ ਦੇ ਵਾਈ-ਪੁਆਇੰਟ ਨੇੜੇ ਹਿਰਾਸਤ ਵਿੱਚ ਲਿਆ ਗਿਆ।

SSP ਅਨੁਸਾਰ ਰਾਜਾ ਕੰਟਰੈਕਟ ਦੇ ਆਧਾਰ 'ਤੇ ਆਰਮੀ ਕੈਂਟੋਨਮੈਂਟ ਦੇ ਅੰਦਰ ਇੱਕ ਪ੍ਰਾਈਵੇਟ ਸੈਨੇਟਰੀ ਵਰਕਰ ਵਜੋਂ ਕੰਮ ਕਰਦਾ ਸੀ। ਉਸ ਨੂੰ ਫੜਨ ਸਮੇਂ ਪੁਲੀਸ ਨੇ ਉਸਦੇ ਮੋਬਾਈਲ ਫੋਨ ਦੀ ਤਲਾਸ਼ੀ ਲਈ ਅਤੇ ਕਥਿਤ ਤੌਰ ’ਤੇ ਪਾਕਿਸਤਾਨ ਵਿੱਚ ਸੰਪਰਕਾਂ ਨਾਲ ਗੱਲਬਾਤ ਦੇ ਸਬੂਤ ਮਿਲੇ। ਜਾਂਚ ਅਧਿਕਾਰੀਆਂ ਦਾ ਦਾਅਵਾ ਹੈ ਕਿ ਦੋਸ਼ੀ ਆਰਮੀ ਦੇ ਪ੍ਰਤਿਬੰਧਿਤ ਖੇਤਰਾਂ ਦੀਆਂ ਤਸਵੀਰਾਂ ਭੇਜ ਰਿਹਾ ਸੀ ਅਤੇ ਫੌਜੀ ਅਦਾਰਿਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ।

SSP ਨੇ ਅੱਗੇ ਦੱਸਿਆ ਕਿ ਸੰਕੇਤ ਮਿਲੇ ਹਨ ਕਿ ਦੋਸ਼ੀ ਕਥਿਤ ਤੌਰ 'ਤੇ ਸਪਲਾਈ ਕੀਤੀ ਜਾਣਕਾਰੀ ਦੇ ਬਦਲੇ ਪਾਕਿਸਤਾਨੀ ਹੈਂਡਲਰਾਂ ਤੋਂ ਪੈਸੇ ਪ੍ਰਾਪਤ ਕਰ ਰਿਹਾ ਸੀ। ਅਧਿਕਾਰੀਆਂ ਨੇ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੀ ਗੰਭੀਰ ਉਲੰਘਣਾ ਦੱਸਿਆ ਕਿਹਾ ਕਿ ਇਸ ਬਾਰੇ ਪ੍ਰਸਾਰਿਤ ਕੀਤੀ ਗਈ ਜਾਣਕਾਰੀ ਰੱਖਿਆ ਸਥਾਪਨਾਵਾਂ ਦੀ ਸੁਰੱਖਿਆ, ਅਖੰਡਤਾ ਅਤੇ ਕਾਰਜਕਾਰੀ ਗੁਪਤਤਾ ਨੂੰ ਖਤਰੇ ਵਿੱਚ ਪਾ ਸਕਦੀ ਹੈ।

Advertisement

ਮੁੱਢਲੀ ਜਾਂਚ ਤੋਂ ਬਾਅਦ ਪੁਲੀਸ ਸਟੇਸ਼ਨ ਕੋਤਵਾਲੀ ਕਪੂਰਥਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਰਾਜਾ ’ਤੇ ਆਫੀਸ਼ੀਅਲ ਸੀਕ੍ਰੇਟਸ ਐਕਟ, 1923 ਦੀਆਂ ਧਾਰਾਵਾਂ 3, 4 ਅਤੇ 5 ਦੇ ਨਾਲ-ਨਾਲ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 152 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਰਿਪੋਰਟਾਂ ਅਨੁਸਾਰ ਪੁਲੀਸ ਸ਼ੱਕੀ ਜਾਸੂਸੀ ਗਤੀਵਿਧੀ ਦੇ ਪੂਰੇ ਦਾਇਰੇ ਨੂੰ ਸਥਾਪਿਤ ਕਰਨ ਲਈ ਡਿਜੀਟਲ ਸੰਚਾਰ ਰਿਕਾਰਡਾਂ, ਵਿੱਤੀ ਲੈਣ-ਦੇਣ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਕੇਸ ਦੀ ਸੰਵੇਦਨਸ਼ੀਲਤਾ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਏਜੰਸੀਆਂ ਵੀ ਜਾਂਚ ਵਿੱਚ ਸ਼ਾਮਲ ਹੋਣਗੀਆਂ।

Advertisement
Show comments