ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪੱਤਰ ਪ੍ਰੇਰਕ ਗੂਹਲਾ ਚੀਕਾ, 12 ਦਸੰਬਰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 4125 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲੀਸ ਬੁਲਾਰੇ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਐੱਸਆਈ ਸਿੰਘਰਾਜ ਦੀ ਅਗਵਾਈ ਹੇਠ ਏਐੱਸਆਈ...
Advertisement

ਪੱਤਰ ਪ੍ਰੇਰਕ

ਗੂਹਲਾ ਚੀਕਾ, 12 ਦਸੰਬਰ

Advertisement

ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 4125 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲੀਸ ਬੁਲਾਰੇ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਐੱਸਆਈ ਸਿੰਘਰਾਜ ਦੀ ਅਗਵਾਈ ਹੇਠ ਏਐੱਸਆਈ ਪ੍ਰਵੀਨ ਕੁਮਾਰ ਦੀ ਟੀਮ ਸ਼ਾਮ ਵੇਲੇ ਗਸ਼ਤ ਦੌਰਾਨ ਪਿੰਡ ਦਾਬਣਖੇੜੀ ਮੌਜੂਦ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਸਤਨਾਮ ਸਿੰਘ ਉਰਫ਼ ਸੋਮੀ ਵਾਸੀ ਪਿੰਡ ਦਾਬਣ ਖੇੜੀ ਆਪਣੇ ਘਰ ਨੇੜੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰ ਰਿਹਾ ਹੈ। ਜੇਕਰ ਉਸ ਦੇ ਘਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਮੁਲਜ਼ਮ ਨੂੰ ਨਸ਼ੇ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਇਸ ਦੌਰਾਨ ਛਾਪੇਮਾਰੀ ਕਰਕੇ ਸਤਨਾਮ ਸਿੰਘ ਨੂੰ ਕਾਬੂ ਕਰ ਲਿਆ। ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਉਸ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ।

Advertisement