DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਿਮ ’ਚੋਂ ਨਿਕਲੇ ਨੌਜਵਾਨ ’ਤੇ ਹਮਲਾ

ਪੱਤਰ ਪ੍ਰੇਰਕ ਜਲੰਧਰ, 28 ਮਈ ਇੱਥੇ ਦੇਰ ਰਾਤ ਮਾਡਲ ਟਾਊਨ ਸਥਿਤ ਨਿਓ ਫਿਟਨੈੱਸ ਜਿਮ ’ਚੋਂ ਬਾਹਰ ਨਿਕਲੇ ਇੱਕ ਨੌਜਵਾਨ ’ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਪੀੜਤ ਨੂੰ ਆਪਣੀ ਕਾਰ ’ਚ ਬਿਠਾ ਲਿਆ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜਲੰਧਰ, 28 ਮਈ

Advertisement

ਇੱਥੇ ਦੇਰ ਰਾਤ ਮਾਡਲ ਟਾਊਨ ਸਥਿਤ ਨਿਓ ਫਿਟਨੈੱਸ ਜਿਮ ’ਚੋਂ ਬਾਹਰ ਨਿਕਲੇ ਇੱਕ ਨੌਜਵਾਨ ’ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਪੀੜਤ ਨੂੰ ਆਪਣੀ ਕਾਰ ’ਚ ਬਿਠਾ ਲਿਆ ਅਤੇ ਉੱਥੋਂ ਫ਼ਰਾਰ ਹੋ ਗਏ। ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕੁਝ ਨੌਜਵਾਨ ਇੱਕ ਨੌਜਵਾਨ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ।

ਥਾਣਾ ਡਿਵੀਜ਼ਨ ਨੰਬਰ 6 ਦੇ ਐੱਸਐੱਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਸ਼ਹਿਰ ਦੇ ਇੱਕ ਨਿੱਜੀ ਸਕੂਲ ਵਿੱਚ ਇਕੱਠੇ ਪੜ੍ਹਦੇ ਹਨ। ਦੁਪਹਿਰ ਨੂੰ ਇੱਕ ਰੈਸਟੋਰੈਂਟ ਦੇ ਅੰਦਰ ਦੋ ਧਿਰਾਂ ਵਿੱਚ ਲੜਾਈ ਹੋਈ ਸੀ। ਜਿਮ ਦੇ ਸਾਹਮਣੇ ਰੇਸਤਰਾਂ ’ਚ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਫਿਲਹਾਲ ਇਸ ਮਾਮਲੇ ’ਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਦੋਵਾਂ ਥਾਵਾਂ ਦੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਲਏ ਗਏ ਹਨ ਜਿਸ ਦੇ ਆਧਾਰ ’ਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਦੇਰ ਰਾਤ ਵਾਪਰੇ ਇਸ ਮਾਮਲੇ ਵਿੱਚ ਜਦੋਂ ਹਮਲਾਵਰ ਪੀੜਤ ਨੌਜਵਾਨ ਨੂੰ ਆਪਣੇ ਨਾਲ ਲੈ ਗਏ ਤਾਂ ਪੂਰੇ ਇਲਾਕੇ ਵਿੱਚ ਅਗਵਾ ਹੋਣ ਦੀ ਅਫਵਾਹ ਫੈਲ ਗਈ ਜਿਸ ਤੋਂ ਬਾਅਦ ਪੁਲੀਸ ਨੇ ਤੁਰੰਤ ਹਰਕਤ ’ਚ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਵਿੱਚ ਸਾਹਮਣੇ ਆਇਆ ਹੈ ਕਿ ਅੱਧੀ ਦਰਜਨ ਮੁਲਜ਼ਮ ਪੀੜਤ ਨੂੰ ਜਬਰਦਸਤੀ ਕਾਰ ਵਿੱਚ ਆਪਣੇ ਨਾਲ ਲੈ ਗਏ ਸਨ। ਅਗਵਾ ਹੋਣ ਦੀ ਅਫ਼ਵਾਹ ਫੈਲੀ ਤਾਂ ਹਮਲਾਵਰਾਂ ਨੇ ਨੌਜਵਾਨ ਨੂੰ ਆਦਰਸ਼ ਨਗਰ ਨੇੜੇ ਆਪਣੀ ਕਾਰ ’ਚੋਂ ਉਤਾਰ ਦਿੱਤਾ ਅਤੇ ਉੱਥੋਂ ਫ਼ਰਾਰ ਹੋ ਗਏ।

Advertisement
×