ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲੰਧਰ ਵਿਚ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਪਰਦਾਫਾਸ਼, ਢਾਈ ਕਿਲੋ ਧਮਾਕਾਖੇਜ਼ ਸਮੱਗਰੀ ਬਰਾਮਦ

ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ...
Advertisement

ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਗ੍ਰਿਫਤਾਰ ਅਤਿਵਾਦੀਆਂ ਦੀ ਪਛਾਣ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਵਜੋਂ ਹੋਈ ਹੈ। ਇਹ ਅਤਿਵਾਦੀ ਨੈੱਟਵਰਕ ਯੂਨਾਈਟਿਡ ਕਿੰਗਡਮ ਵਿੱਚ ਸਥਿਤ ਹੈਂਡਲਰ ਨਿਸ਼ਾਨ ਜੌੜੀਆਂ ਅਤੇ ਆਦੇਸ਼ ਜਾਮਾਰਾਏ ਵੱਲੋਂ ਚਲਾਇਆ ਜਾ ਰਿਹਾ ਸੀ। ਦੋਵਾਂ ਨੂੰ ਬੀਕੇਆਈ ਆਗੂ ਹਰਵਿੰਦਰ ਸਿੰਘ ਰਿੰਦਾ ਤੋਂ ਨਿਰਦੇਸ਼ ਮਿਲੇ ਸਨ। ਰਿੰਦਾ ਇਸ ਸਮੇਂ ਆਈਐਸਆਈ ਦੀ ਸੁਰੱਖਿਆ ਹੇਠ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ ਅਤੇ ਭਾਰਤ ਵਿੱਚ ਹਿੰਸਾ ਫੈਲਾਉਣ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇ ਰਿਹਾ ਹੈ।

Advertisement

 

ਢਾਈ ਕਿਲੋ ਵਿਸਫੋਟਕ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ

ਛਾਪੇਮਾਰੀ ਦੌਰਾਨ, ਪੁਲੀਸ ਨੇ 2.5 ਕਿਲੋਗ੍ਰਾਮ ਵਿਸਫੋਟਕ ਸਮੱਗਰੀ (ਆਰਡੀਐਕਸ) ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਸਫੋਟਕ ਇਕ ਅਤਿਵਾਦੀ ਹਮਲੇ ਲਈ ਤਿਆਰ ਕੀਤੇ ਗਏ ਸਨ। ਪੁਲੀਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਹਮਲੇ ਦਾ ਨਿਸ਼ਾਨਾ ਕੌਣ ਸੀ ਤੇ ਇਸ ਪਿੱਛੇ ਕਿਹੜੇ ਸਥਾਨਕ ਲੋਕ ਹਨ।

ਅਤਿਵਾਦ ਵਿਰੋਧੀ ਕਾਨੂੰਨ ਤਹਿਤ ਮਾਮਲਾ

ਅੰਮ੍ਰਿਤਸਰ ਦੇ ਐਸਐਸਓਸੀ ਪੁਲੀਸ ਸਟੇਸ਼ਨ ਵਿੱਚ ਗੈਰ-ਕਾਨੂੰਨੀ ਸਰਗਰਮੀਆਂ (ਰੋਕੂ) ਐਕਟ (ਯੂਏਪੀਏ) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲੀਸ ਆਈਐਸਆਈ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਅਤਿਵਾਦੀ ਨੈੱਟਵਰਕਾਂ ਅਤੇ ਸੰਗਠਿਤ ਅਪਰਾਧ ਸਿੰਡੀਕੇਟਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਮਿਸ਼ਨ ’ਤੇ ਹੈ। ਸੂਬੇ ਵਿੱਚ ਅਮਨ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ ਅਤੇ ਅਤਿਵਾਦ ਨੂੰ ਕਿਸੇ ਵੀ ਕੀਮਤ ’ਤੇ ਮੁੜ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

Advertisement
Show comments