ਬਾਜਵਾ ਵੱਲੋਂ ਪੰਜਾਬ ਮਾਡਲ ਮੈਨੀਫੈਸਟੋ ’ਚ ਸ਼ਾਮਲ ਕਰਨ ਦਾ ਵਾਅਦਾ

* ਦੋਆਬੇ ਵਿੱਚ ਸਿੱਧੂ ਨੇ ਪਹਿਲੀ ਵਾਰ ਪੇਸ਼ ਕੀਤਾ ਪੰਜਾਬ ਮਾਡਲ

ਬਾਜਵਾ ਵੱਲੋਂ ਪੰਜਾਬ ਮਾਡਲ ਮੈਨੀਫੈਸਟੋ ’ਚ ਸ਼ਾਮਲ ਕਰਨ ਦਾ ਵਾਅਦਾ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਤੇ ਪ੍ਰਤਾਪ ਸਿੰਘ ਬਾਜਵਾ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 25 ਜਨਵਰੀ

ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮਾਡਲ ਤਹਿਤ ਜਿਹੜਾ 13 ਨੁਕਾਤੀ ਏਜੰਡਾ ਦਿੱਤਾ ਗਿਆ ਹੈ, ਉਸ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ। ਉਹ ਅੱਜ ਇੱਥੇ ਬਦਰੀ ਦਾਸ ਕਲੋਨੀ ਵਿੱਚ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਬਾਜਵਾ ਨੇ ਕਿਹਾ ਕਿ ਮੈਨੀਫੈਸਟੋ ਵਿੱਚ ਹੋਰ ਵੀ ਬਹੁਤ ਸਾਰੀਆਂ ਗੱਲਾਂ ਹੋਣਗੀਆਂ, ਪਰ ਜਿਹੜੇ 13 ਨੁਕਤੇ ਨਵਜੋਤ ਸਿੰਘ ਸਿੱਧੂ ਵੱਲੋਂ ਪੇਸ਼ ਕੀਤੇ ਗਏ ਹਨ, ਉਨ੍ਹਾਂ ਨੂੰ ਪਾਰਟੀ ਮੈਨੀਫੈਸਟੋ ਦਾ ਹਿੱਸਾ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਅੱਜ ਦੋਆਬੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਵਾਰ ਪੰਜਾਬ ਮਾਡਲ ਪੇਸ਼ ਕਰਦਿਆਂ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸੌਖਿਆਂ ਹੱਲ ਕਰਨ ਲਈ ਟ੍ਰਿਬਿਊਨਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਮੁੜ ਆਈ ਤਾਂ ਚਾਰ ਖੇਡ ਅਕਾਦਮੀਆਂ ਬਣਾਈਆਂ ਜਾਣਗੀਆਂ, ਜਿਨ੍ਹਾਂ ਵਿੱਚੋਂ ਦੋ ਮਾਲਵੇ ਵਿੱਚ, ਇੱਕ ਮਾਝੇ ਤੇ ਇੱਕ ਦੋਆਬੇ ਵਿੱਚ ਹੋਵੇਗੀ। ਉਨ੍ਹਾਂ ਇਹ ਵਾਅਦਾ ਵੀ ਕੀਤਾ ਕਿ ਹਰ ਪਿੰਡ ਵਿੱਚ ਦੋ ਕੁੜੀਆਂ ਨੂੰ ਕਮਾਂਡੋ ਸਿਖਲਾਈ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਸਕੂਟੀ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਸੱਤਾ ’ਚ ਆਉਣ ’ਤੇ ਵਿਧਾਨ ਸਭਾ ਦਾ ਇਜਲਾਸ 100 ਦਿਨ ਚੱਲੇਗਾ ਤੇ ਇਸ ਦੀ ਸਾਰੀ ਕਾਰਵਾਈ ਸਰਕਾਰ ਦੇ ਟੀਵੀ ’ਤੇ ਪ੍ਰਸਾਰਤ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All