ਸ਼ੋਭਾ ਯਾਤਰਾ ਅਤੇ ਧਾਰਮਿਕ ਸਮਾਗਮਾਂ ਨੇੜੇ ਸ਼ਰਾਬ-ਮੀਟ ਦੀ ਵਿਕਰੀ ’ਤੇ ਪਾਬੰਦੀ
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ
Advertisement
ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਮੌਕੇ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਸ਼ੋਭਾ ਯਾਤਰਾਵਾਂ ਅਤੇ ਧਾਰਮਿਕ ਸਮਾਗਮਾਂ ਨੇੜੇ ਸ਼ਰਾਬ ਅਤੇ ਮੀਟ ਦੀ ਵਿਕਰੀ ’ਤੇ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ 31 ਜਨਵਰੀ ਤੋਂ 1 ਫਰਵਰੀ ਤੱਕ ਲਾਗੂ ਰਹੇਗੀ।
Advertisement
ਇਸ ਹੁਕਮ ਦਾ ਮਕਸਦ ਜਲੰਧਰ ਵਿਖੇ ਪ੍ਰਕਾਸ਼ ਪੁਰਬ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਾਂਤੀ ਬਣਾਈ ਰੱਖਣਾ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਸ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।
Advertisement
Advertisement
×

