ਭਗਵੰਤ ਮਾਨ ਵੱਲੋਂ ਜਲੰਧਰ ਅਤੇ ਨਕੋਦਰ ਵਿੱਚ ਪ੍ਰਚਾਰ

ਪੰਜਾਬ ’ਚ ਭਾਰੀ ਬਹੁਮੱਤ ਨਾਲ ‘ਆਪ’ ਦੀ ਸਰਕਾਰ ਬਣਾਉਣ ਦਾ ਦਾਅਵਾ;ਲੋਕਾਂ ਵਿੱਚ ਦਿਖਿਆ ਉਤਸ਼ਾਹ

ਭਗਵੰਤ ਮਾਨ ਵੱਲੋਂ ਜਲੰਧਰ ਅਤੇ ਨਕੋਦਰ ਵਿੱਚ ਪ੍ਰਚਾਰ

ਜਲੰਧਰ ਵਿੱਚ ਦੁਕਾਨਦਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਭਗਵੰਤ ਮਾਨ।

ਪਾਲ ਸਿੰਘ ਨੌਲੀ

ਜਲੰਧਰ, 24 ਜਨਵਰੀ

ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਦੋਆਬੇ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਚਾਰ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਮੁੱਖ ਮੰਤਰੀ ਦੇ ਉਮੀਦਵਾਰ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਆਏ ਭਗਵੰਤ ਮਾਨ ਨੇ ਪਹਿਲਾਂ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਉਮੀਦਵਾਰ ਇੰਦਰਜੀਤ ਕੌਰ ਮਾਨ ਅਤੇ ਜਲੰਧਰ ਸ਼ਹਿਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਜਲੰਧਰ ਉੱਤਰੀ, ਪੱਛਮੀ ਤੇ ਕੇਂਦਰੀ ਵਿੱਚ ਉਮੀਦਵਾਰਾਂ ਨੂੰ ਨਾਲ ਲੈ ਕੇ ਪਾਰਟੀ ਲਈ ਵੋਟਾਂ ਮੰਗੀਆਂ। ਇਨ੍ਹਾਂ ਹਲਕਿਆਂ ਵਿੱਚ ਉਹ ਲੋਕਾਂ ਨਾਲ ਸਿੱਧਾ ਰਾਬਤਾ ਕਰ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਇਸ ਵਾਰ ਭਾਰੀ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਭਗਵੰਤ ਮਾਨ ਆਪ ਦੇ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨ ਲਈ ਜਲੰਧਰ ਪੁੱਜੇ ਸਨ। ਉਨ੍ਹਾਂ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਅਤੇ ਜਲੰਧਰ ਉੱਤਰੀ ਤੋਂ ਉਮੀਦਵਾਰ ਦਿਨੇਸ਼ ਢੱਲ ਦੇ ਹੱਕ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਸ੍ਰੀ ਮਾਨ ਨੂੰ ਦੇਖਣ ਲਈ ਲੋਕਾਂ ’ਚ ਕਾਫੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਪੰਜਾਬ ’ਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। 

ਅਕਾਲੀ-ਬਸਪਾ ਉਮੀਦਵਾਰ ਗੁਰਪ੍ਰਤਾਪ ਵਡਾਲਾ ਨੇ ਚੋਣ ਪ੍ਰਚਾਰ ਮੁਹਿੰਮ ਭਖਾਈ

ਬਜ਼ੁਰਗ ਔਰਤ ਕੋਲੋਂ ਅਸ਼ੀਰਵਾਦ ਲੈਂਦੇ ਗੁਰਪ੍ਰਤਾਪ ਸਿੰਘ ਵਡਾਲਾ।

ਜਲੰਧਰ(ਨਿੱਜੀ ਪੱਤਰ ਪ੍ਰੇਰਕ): ਨਕੋਦਰ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਦਰਜਨ ਤੋਂ ਵੱਧ ਪਿੰਡਾਂ ਵਿੱਚ ਗਏ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਅੱਕੇ ਪਏ ਹਨ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮਾਡਲ ਨੂੰ ਥੋਪੇ ਜਾਣ ਦਾ ਵੀ ਲੋਕਾਂ ਨੇ ਹੁੰਗਾਰਾ ਨਹੀਂ ਭਰਿਆ। ਸ੍ਰੀ ਵਡਾਲਾ ਨੇ ਦਾਅਵਾ ਕੀਤਾ ਕਿ ਉਹ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਵੋਟਾਂ ਦੇ ਫਰਕ ਨਾਲ ਜਿੱਤਣਗੇ। ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਨਕੋਦਰ ਸ਼ਹਿਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ।

ਲੋਕ ਕਾਂਗਰਸ ਤੋਂ ਨਿਜਾਤ ਪਾਉਣ ਲਈ ਕਾਹਲੇ: ਚੀਮਾ

ਫਗਵਾੜਾ(ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਚੋਣਾਂ ਦੇ ਸਬੰਧ ’ਚ ਵਿਚਾਰ ਚਰਚਾ ਲਈ ਵਿਸ਼ੇਸ਼ ਤੌਰ ’ਤੇ ਫਗਵਾੜਾ ਪੁੱਜੇ। ਇਥੇ ਅਕਾਲੀ ਦਲ ਪੀਏਸੀ ਦੇ ਮੈਂਬਰ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੇ ਸਾਥੀਆਂ ਸਮੇਤ ਉਨ੍ਹਾਂ ਦਾ ਸੁਆਾਗਤ ਕੀਤਾ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਤੋਂ ਨਿਜਾਤ ਪਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਧਾਰਨ ਦਿਖਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਨੇ ਰਿਸ਼ਤੇਦਾਰਾਂ ਨਾਲ ਮਿਲ ਕੇ ਕਰੋੜਾਂ ਰੁਪਏ ਇਕੱਠੇ ਕੀਤੇ। ਉਨ੍ਹਾਂ ਕਿਹਾ ਕਿ 111 ਦਿਨ ਵਿੱਚ ਹੀ ਕਾਂਗਰਸ ਦੇ ਦਲਿਤ ਮੁੱਖ ਮੰਤਰੀ ਦੀ ਅਸਲੀਅਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਤਿਆਰ ਹਨ ਤੇ ਚੋਣਾਂ ਦੇ ਇੰਤਜ਼ਾਰ ਵਿੱਚ ਹਨ।ਉਨ੍ਹਾਂ ਇਸ ਮੌਕੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜਨ ਪ੍ਰਤੀ ਯਕੀਨ ਦਿਵਾਇਆ। ਤ ਸ੍ਰੀ ਖੁਰਾਣਾ ਨੇ ਫਗਵਾੜੇ ਤੋ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ਇਸ ਮੌਕੇ ਪ੍ਰਿਤਪਾਲ ਸਿੰਘ ਮੰਗਾ ਅਤੇ ਇੰਦਰਜੀਤ ਸਿੰਘ ਬਸਰਾ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All