DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Blast in Jalandhar: ਬੀਐੱਸਐੱਫ ਹੈਡ ਕੁਆਰਟਰ ਨੇੜੇ ਸਕੂਟੀ ’ਚ ਧਮਾਕਾ

ਪਾਰਸਲ ਡਿਲਿਵਰੀ ਦੌਰਾਨ ਹੋਇਆ ਬਲਾਸਟ, ਪੁਲੀਸ ਅਤੇ ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ

  • fb
  • twitter
  • whatsapp
  • whatsapp
Advertisement

ਜਲੰਧਰ ਵਿੱਚ ਬੀਐਸਐਫ ਹੈਡਕੁਆਰਟਰ ਨੇੜੇ ਧਮਾਕਾ ਹੋਣ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਧਮਾਕੇ ਦੀ ਆਵਾਜ਼ ਡੇਢ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਹੈ। ਬੀਐਸਐਫ ਹੈਡ ਕੁਆਰਟਰ ਦੇ ਨੇੜੇ ਰਿਹਾਇਸ਼ੀ ਇਲਾਕੇ ਲਾਡੋਵਾਲੀ ਰੋਡ ਅਤੇ ਗੁਰੂ ਨਾਨਕਪੁਰਾ ਦੀ ਮਾਰਕੀਟ ਵਿੱਚ ਖਰੀਦਦਾਰੀ ਕਰਦੇ ਲੋਕ ਧਮਾਕੇ ਕਾਰਨ ਸਹਿਮ ਗਏ।

ਜਾਣਕਾਰੀ ਅਨੁਸਾਰ ਬੀਐਸਐਫ ਹੈਡਕੁਆਰਟਰ ਦੇ ਨੇੜੇ ਇੱਕ ਸਕੂਟਰੀ ਵਿੱਚ ਧਮਾਕਾ ਹੋਇਆ ਹੈ। ਜਲੰਧਰ ਪੁਲੀਸ ਕਮਿਸ਼ਨਰੇਟ ਅਤੇ ਬੀਐਸਐਫ ਦੇ ਜਵਾਨਾ ਤੋਂ ਇਲਾਵਾ ਸਕਿਉਰਟੀ ਏਜੰਸੀਆਂ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਹਾਲੇ ਤੱਕ ਇਹ ਪੁਸ਼ਟੀ ਨਹੀਂ ਕੀਤੀ ਗਈ ਕਿ ਧਮਾਕਾ ਕਿੱਥੇ ਅਤੇ ਕਿਹੜੀ ਸਮੱਗਰੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਧਮਾਕਾ ਹੋਣ ਬਾਰੇ ਕੁਝ ਵੀ ਕਹਿਣਾ ਸੰਭਵ ਨਹੀਂ ਹੈ।

Advertisement

ਜਾਣਕਾਰੀ ਮੁਤਾਬਕ ਗੁਰਪ੍ਰੀਤ ਨਾਂ ਦਾ ਇੱਕ ਨੌਜਵਾਨ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਆਪਣੀ ਸਕੂਟੀ ਖੜ੍ਹੀ ਕਰਕੇ ਅੰਦਰ ਪਾਰਸਲ ਦੇਣ ਗਿਆ ਸੀ ਤਾਂ ਅਚਾਨਕ ਪਿੱਛੇ ਸਕੂਟੀ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਇਸ ਅਚਾਨਕ ਹੋਏ ਧਮਾਕੇ ਨਾਲ ਆਲੇ-ਦੁਆਲੇ ਦੇ ਲੋਕ ਸਹਿਮ ਗਏ ਅਤੇ ਕੁਝ ਸਮੇਂ ਲਈ ਸਥਿਤੀ ਨੂੰ ਸਮਝ ਨਹੀਂ ਸਕੇ। ਬੀਐਸਐਫ ਦੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ।

Advertisement

ਸੂਚਨਾ ਮਿਲਦੇ ਹੀ ਪੁਲੀਸ ਅਧਿਕਾਰੀ ਫੋਰੈਂਸਿਕ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਨਤੀਜੇ 'ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ, ਪਰ ਸ਼ੁਰੂਆਤੀ ਤੌਰ 'ਤੇ ਇਸ ਨੂੰ ਸੁਰੱਖਿਆ ਵਿੱਚ ਇੱਕ ਵੱਡੀ ਚੂਕ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਘਟਨਾ ਨੇ ਸੂਬੇ ਵਿੱਚ ਹਾਲ ਹੀ ਵਿੱਚ ਵਾਪਰੀਆਂ ਹੋਰ ਸ਼ੱਕੀ ਵਾਰਦਾਤਾਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਵੀ ਬਲਾਸਟ ਹੋਇਆ ਸੀ। ਇਸ ਤੋਂ ਇਲਾਵਾ ਪਟਿਆਲਾ ਦੇ ਸ਼ੰਭੂ ਰੇਲਵੇ ਟਰੈਕ 'ਤੇ ਵੀ ਧਮਾਕਾ ਹੋਇਆ ਸੀ, ਜਿਸ ਵਿੱਚ ਬਲਾਸਟ ਕਰਨ ਵਾਲੇ ਦੀ ਮੌਤ ਹੋ ਗਈ ਸੀ। ਲਗਾਤਾਰ ਵਾਪਰ ਰਹੀਆਂ ਇਹ ਘਟਨਾਵਾਂ ਪੰਜਾਬ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ।

ਜਾਂਚ ਏਜੰਸੀਆਂ ਹੁਣ ਇਨ੍ਹਾਂ ਸਾਰੇ ਮਾਮਲਿਆਂ ਨੂੰ ਆਪਸ ਵਿੱਚ ਜੋੜ ਕੇ ਦੇਖ ਰਹੀਆਂ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਦੇ ਪਿੱਛੇ ਕੋਈ ਜਥੇਬੰਦਕ ਨੈੱਟਵਰਕ ਜਾਂ ਵੱਡੀ ਸਾਜ਼ਿਸ਼ ਤਾਂ ਨਹੀਂ।

Advertisement
×