ਵਜ਼ੀਫ਼ਾ ਘਪਲੇ ਵਿਰੁੱਧ ਬਸਪਾ ਵੱਲੋਂ ਰੋਸ ਮਾਰਚ

ਵਜ਼ੀਫ਼ਾ ਘਪਲੇ ਵਿਰੁੱਧ ਬਸਪਾ ਵੱਲੋਂ ਰੋਸ ਮਾਰਚ

ਵਜ਼ੀਫਾ ਘਪਲੇ ਵਿਰੁੱਧ ਜਲੰਧਰ ਵਿੱਚ ਰੋਸ ਮਾਰਚ ਕਰਦੇ ਹੋਏ ਬਸਪਾ ਕਾਰਕੁਨ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 28 ਅਕਤੂਬਰ

ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਇੱਥੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ’ਚ ਹੋਏ ਘਪਲੇ ਵਿਰੁੱਧ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਖਾਣ ਵਾਲੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਲਈ ਦਲਿਤ ਵੋਟ ਬੈਂਕ ਤੋਂ ਵਧ ਕੇ ਕੁੱਝ ਨਹੀਂ ਹਨ। 

ਬੂਟਾ ਮੰਡੀ ਵਿਚ ਬਸਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ, ਵਿਪੁਲ ਕੁਮਾਰ ਅਤੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਜਦੋਂ ਤਕ ਦਲਿਤ ਸਮਾਜ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲਦੇ, ਬਸਪਾ ਸੜਕਾਂ ’ਤੇ ਸੰਘਰਸ਼ ਕਰਦੀ ਰਹੇਗੀ। ਇਸ ਮਗਰੋਂ ਪਾਰਟੀ ਵਰਕਰਾਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਨਾਅਰੇਬਾਜ਼ੀ ਕੀਤੀ। ਪਾਰਟੀ ਵਰਕਰ ਬੂਟਾ ਮੰਡੀ ਤੋਂ ਰੋਸ ਮਾਰਚ ਕਰਦਿਆਂ ਡਾ. ਭੀਮ ਰਾਓ ਅੰਬੇਡਕਰ ਚੌਕ ਵਿਚ ਪੁੱਜੇ ਅਤੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। 

ਇਸ ਦੌਰਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੂਬੇ ਵਿਚ ਬਸਪਾ ਨੂੰ ਛੱਡ ਕੇ ਕੋਈ ਵੀ ਸਿਆਸੀ ਧਿਰ ਦਲਿਤ ਅਤੇ ਗ਼ਰੀਬ ਲੋਕਾਂ ਦੀ ਗੱਲ ਨਹੀਂ ਕਰ ਰਹੀ, ਇਸ ਲਈ 2022 ਦੀਆਂ ਚੋਣਾਂ ਵਿਚ ਸੱਤਾ ਦੀ ਚਾਬੀ ਬਸਪਾ ਦੇ ਹੱਥ ਹੋਵੇਗੀ। ਉਨ੍ਹਾਂ ਕਿਸਾਨ ਅੰਦੋਲਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਗੁਰਮੇਲ ਚੁੰਬਰ, ਬਲਵਿੰਦਰ ਕੁਮਾਰ, ਡਾ. ਨਛੱਤਰ ਪਾਲ, ਐਡਵੋਕੇਟ ਵਿਜੈ ਬੱਧਣ, ਰਜਿੰਦਰ ਰੀਹਲ ਹਾਜ਼ਰ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All