ਹਰਿਆਣਾ ’ਚ ਆਈਪੀਐੱਸ ਅਧਿਕਾਰੀ ਦੀ ਖੁਦਕੁਸ਼ੀ ਦੇ ਵਿਰੋਧ ’ਚ ਕੈਬਨਿਟ ਮੰਤਰੀ ਵੱਲੋਂ ਕੈਂਡਲ ਮਾਰਚ ਦੀ ਅਗਵਾਈ
ਮੰਤਰੀ ਮੋਹਿੰਦਰ ਭਗਤ ਨੇ ਹਰਿਆਣਾ ਵਿਖੇ ਸੀਨੀਅਰ ਆਈਪੀਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਜਲੰਧਰ ਵਿੱਚ ਕੈਂਡਲ ਮਾਰਚ ਦੀ ਅਗਵਾਈ ਕੀਤੀ ਅਤੇ ਦਲਿਤ ਅਧਿਕਾਰੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਵਿੱਚ ਅਸਫ਼ਲ ਰਹਿਣ ’ਤੇ ਭਾਜਪਾ ਸਰਕਾਰਾਂ...
ਮੰਤਰੀ ਮੋਹਿੰਦਰ ਭਗਤ ਨੇ ਹਰਿਆਣਾ ਵਿਖੇ ਸੀਨੀਅਰ ਆਈਪੀਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਜਲੰਧਰ ਵਿੱਚ ਕੈਂਡਲ ਮਾਰਚ ਦੀ ਅਗਵਾਈ ਕੀਤੀ ਅਤੇ ਦਲਿਤ ਅਧਿਕਾਰੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਵਿੱਚ ਅਸਫ਼ਲ ਰਹਿਣ ’ਤੇ ਭਾਜਪਾ ਸਰਕਾਰਾਂ ਦੀ ਨਿੰਦਾ ਕੀਤੀ ।
ਇਹ ਮਾਰਚ, ਜੋ ਸ਼੍ਰੀ ਰਾਮ ਚੌਕ ਤੋਂ ਸ਼ੁਰੂ ਹੋਇਆ ਅਤੇ ਲਵ ਕੁਸ਼ ਚੌਕ ਵਿਖੇ ਸਮਾਪਤ ਹੋਇਆ। ਇਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਹਿੱਸਾ ਲਿਆ।
ਕੈਬਨਿਟ ਮੰਤਰੀ ਦੇ ਨਾਲ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਲਘੂ ਉਦਯੋਗ ਅਤੇ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਿਨੇਸ਼ ਢੱਲ ਅਤੇ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ,। ਉਨ੍ਹਾਂ ਨੇ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕ ਅਧਿਕਾਰੀ ਅਤੇ ਉਸਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।
ਦਲਿਤ ਭਾਈਚਾਰੇ ਨਾਲ ਸਬੰਧਤ ਮੰਤਰੀ ਭਗਤ ਨੇ ਕਿਹਾ ਕਿ ਅਧਿਕਾਰੀ ਨੂੰ ਸਿਸਟਮ ਵੱਲੋਂ ਇੰਨਾ ਜ਼ਿਆਦਾ ਤੰਗ-ਪ੍ਰੇਸ਼ਾਨ ਕੀਤਾ ਗਿਆ ਕਿ ਉਸਨੂੰ ਆਪਣੀ ਜਾਨ ਲੈਣ ਲਈ ਮਜਬੂਰ ਹੋਣਾ ਪਿਆ। ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ’ਤੇ ਵਿਤਕਰੇ ਨੂੰ ਸ਼ਹਿ ਦੇਣ ਦਾ ਦੋਸ਼ ਲਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਦਲਿਤ ਭਾਈਚਾਰਿਆਂ ਵਿੱਚ ਦੇਸ਼ ਵਿਆਪੀ ਰੋਸ ਪੈਦਾ ਕਰ ਦਿੱਤਾ ਹੈ।