ਕੈਬਨਿਟ ਮੰਤਰੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਨਤਮਸਤਕ
ਜਲੰਧਰ (ਪੱਤਰ ਪ੍ਰੇਰਕ): ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ,...
Advertisement
ਜਲੰਧਰ (ਪੱਤਰ ਪ੍ਰੇਰਕ): ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੈਬਨਿਟ ਮੰਤਰੀ ਨੇ ਆਪਣੇ ਦਿਨ ਦੀ ਸ਼ੁਰੂਆਤ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਕੀਤੀ ਅਤੇ ਸਮੂਹ ਸੰਗਤ ਨੂੰ ਇਸ ਦਿਹਾੜੇ ਦੀਆਂ ਵਧਾਈ ਦਿੱਤੀ। ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਵੱਲੋਂ ਦਰਸਾਏ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਪਰੰਤ ਗੁਦਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਕਿਰਪਾਲ ਸਿੰਘ, ਸੌਰਵ ਵਰਮਾ, ਸ਼ਿੰਗਾਰਾ ਸਿੰਘ, ਕੋਕਲੀ, ਕਮਲਜੀਤ ਕੌਰ ਆਦਿ ਵੀ ਮੌਜੂਦ ਸਨ।
Advertisement
Advertisement