ਜਲੰਧਰ: ਸੁਲਤਾਨਪੁਰ ਲੋਧੀ ਨੇੜੇ ਸੈਫਲਾਬਾਦ ਦੇ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਜੋੜ-ਮੇਲਾ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ। ਅਤਿ ਦੀ ਗਰਮੀ ਤੋਂ ਬਾਅਦ ਪਏ ਮੌਨਸੂਨ ਦੇ ਪਹਿਲੇ ਪਏ ਮੀਂਹ ਦੌਰਾਨ ਹੀ ਪੰਜਾਬ ਨੂੰ ਹਰਿਆ-ਭਰਿਆ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੂਟਿਆਂ ਦਾ ਪ੍ਰਸ਼ਾਦ ਵੰਡਣ ਦੀ ਸ਼ੁਰੂਆਤ ਕੀਤੀ। ਪਹਿਲੇ ਦਿਨ ਹੀ 1500 ਤੋਂ ਵੱਧ ਬੂਟੇ ਵੰਡੇ ਗਏ। -ਨਿੱਜੀ ਪੱਤਰ ਪ੍ਰੇਰਕ