DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Paddy Procurement: ਝੋਨੇ ਦੀ ਖ਼ਰੀਦ ਲਈ 42,786 ਕਰੋੜ ਦੀ ਨਗਦ ਕਰਜ਼ਾ ਹੱਦ ਮਨਜ਼ੂਰ

ਕਟਾਰੂਚੱਕ ਵੱਲੋਂ ਕਿਸਾਨਾਂ ਨੂੰ ਫ਼ਸਲ ਦਾ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਉਣ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਪੰਜਾਬ ਸਰਕਾਰ ਨੇ ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ ਸੀ ਐੱਲ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸੀ ਸੀ ਐੱਲ ਦੀ ਮਨਜ਼ੂਰੀ ਮਿਲਣ ਨਾਲ ਸੂਬਾ ਸਰਕਾਰ ਵੱਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਭਰਾਈ ਲਈ 5 ਲੱਖ ਬਾਰਦਾਨਾ ਵੀ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਝੋਨੇ ਦੇ ਖ਼ਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਥਿਆ ਹੈ। ਇਸ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।

Advertisement

ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਭਰ ਵਿੱਚ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਇਸ ਦਾ ਨਿਰਵਿਘਨ ਸੰਚਾਲਨ ਯਕੀਨੀ ਬਣਾਉਣ ਲਈ ਉਹ ਖ਼ੁਦ ਅਤੇ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕ ਮੰਡੀਆਂ ਦਾ ਖ਼ੁਦ ਦੌਰਾ ਕਰਨਗੇ।

Advertisement

Advertisement
×