DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲਾਂ ਲਈ ਕੇਂਦਰ ਸਰਕਾਰ ਜਿੰਮੇਵਾਰ: ਸਿਮਰਨਜੀਤ ਸਿੰਘ ਮਾਨ

  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਹੋ ਰਹੇ ਕਤਲਾਂ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ।। ਉਨ੍ਹਾਂ ਕਿਹਾ ਕਿ, ‘‘ਸਿੱਖ ਭਾਰਤ ਅਤੇ ਵਿਦੇਸ਼ਾਂ ਵਿੱਚ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਹੋ ਰਹੇ ਕਤਲਾਂ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ।।

ਉਨ੍ਹਾਂ ਕਿਹਾ ਕਿ, ‘‘ਸਿੱਖ ਭਾਰਤ ਅਤੇ ਵਿਦੇਸ਼ਾਂ ਵਿੱਚ ਸੁਰੱਖਿਤ ਨਹੀਂ ਹਨ, ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਪਾਰਟੀ ਹਰ ਸੰਭਵ ਯਤਨ ਕਰੇਗੀ।’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਸਿੱਖਾਂ ਨੂੰ ਟਾਰਗੇਟ ਕਰ ਰਹੀ ਹੈ। ਮਾਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਕਿਸਾਨੀ ਬਚਾਉਣ ਅਤੇ ਪਾਕਿਸਤਾਨ ਨਾਲ ਸਿੱਧੇ ਤੌਰ ਤੇ ਵਪਾਰ ਕਰਨ ਲਈ ਕੇਂਦਰ ਸਰਕਾਰ ਵਾਘਾ ਬਾਰਡਰ ਖੋਲ ਕੇ ਵਪਾਰ ਨੂੰ ਹੋਰ ਅੱਗੇ ਵਧਾ ਸਕਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਹਾਂ ਦੇਸ਼ਾਂ ਵਿੱਚ ਸਬਜ਼ੀਆਂ ਅਤੇ ਫਲਾਂ ਦਾ ਵਪਾਰ ਕਰਨ ਲਈ ਏਅਰ ਕੰਡੀਸ਼ਨ ਗੱਡੀਆਂ ਮੁਹਈਆ ਕਰਾਉਣ ਕਰਵਾਉਣ ਨੂੰ ਤਰਜੀਹ ਦੇਵੇ। ਇਸ ਨਾਲ ਸੂਬੇ ਦਾ ਕਿਸਾਨ ਆਪਣੀ ਫਸਲ ਪਾਕਿਸਤਾਨ ਅਫਗਾਨਿਸਤਾਨ ਸਮੇਤ ਹੋਰਨਾਂ ਦੇ ਦੇਸ਼ਾ ਤੱਕ ਆਸਾਨੀ ਨਾਲ ਪਹੁੰਚਾ ਸਕਦਾ ਹੈ

Advertisement

ਇਸ ਮੌਕੇ ਮਾਨ ਨੇ ਸੂਬਾ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ ਵਧਣ ਕਾਰਨ ਨੌਜਵਾਨ ਪੀੜੀ ਨਸ਼ਿਆਂ ਦੀ ਗਿਰਫ਼ਤ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ। ਇਸ ਦੇ ਨਾਲ ਹੀ ਕੁਝ ਨੌਜਵਾਨ ਗੈਂਗਸਟਰਾਂ ਦੇ ਪਿੱਛੇ ਲੱਗ ਚੁੱਕੇ ਹਨ। ਇਸ ਨਾਲ ਸਮਾਜ ਵਿੱਚ ਨੌਜਵਾਨੀ ਦਾ ਘਾਣ ਹੋ ਰਿਹਾ ਹੈ ਇਸ ਪ੍ਰਤੀ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਇਸ ਮੌਕੇ ਮਾਨ ਨੇ ਸੂਬੇ ਵਿੱਚ ਹੋ ਰਹੇ ਐਨਕਾਊਂਟਰਾਂ ’ਤੇ ਵੀ ਸਵਾਲ ਚੁੱਕੇ।
Advertisement
Advertisement
×