
ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਮਾਰਚ
ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਵਿਸ਼ਵ ਰੰਗ ਮੰਚ ਦਿਹਾੜੇ ਨੂੰ ਸਮਰਪਿਤ ਸਮਾਗਮ ਮੌਕੇ ਵਿਚਾਰ ਚਰਚਾ ਅਤੇ ਡਾ. ਸਾਹਿਬ ਸਿੰਘ ਦਾ ਨਾਟਕ ਲੱਛੂ ਕਬਾੜੀਆ 25 ਮਾਰਚ ਦਿਨ ਸ਼ਨਿਚਰਵਾਰ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਦੇ ਗ਼ਦਰੀ ਬਾਬਾ ਜਵਾਲਾ ਸਿੰਘ ਆਡੀਟੋਰੀਅਮ ਵਿਚ ਖੇਡਿਆ ਜਾਵੇਗਾ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦਾ ਪਹਿਲਾ ਸੈਸ਼ਨ: ‘ਗ਼ਦਰੀ ਵੀਰਾਂਗਣਾਂ ਬੀਬੀ ਗੁਲਾਬ ਕੌਰ’ (ਲੇਖਕ: ਚਰੰਜੀ ਲਾਲ ਕੰਗਣੀਵਾਲ) ਪੁਸਤਕ ਸਬੰਧੀ ਵਿਚਾਰ ਚਰਚਾ ਹੋਵੇ।
ਇਸ ਵਿਚਾਰ-ਚਰਚਾ ’ਚ ਸਾਬਕਾ ਪ੍ਰੋ. ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਡਾ. ਜੋਗਿੰਦਰ ਸਿੰਘ, ਸਾਬਕਾ ਪ੍ਰੋ. ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਡਾ. ਪਰਮਿੰਦਰ ਸਿੰਘ ਅਤੇ ਪ੍ਰੋ. ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਡਾ. ਜੇ.ਬੀ. ਸੇਖੋਂ ਹਿੱਸਾ ਲੈਣਗੇ। ਇਸ ਮੌਕੇ ਹੀ 23 ਮਾਰਚ ਦੇ ਸ਼ਹੀਦਾਂ ਦਾ ਪੈਗ਼ਾਮ ਲੋਕਾਂ ਤੱਕ ਲਿਜਾਣ ਦਾ ਸੁਨੇਹਾ ਵੀ ਦਿੱਤਾ ਜਾਵੇਗਾ।
ਦੂਜੇ ਸੈਸ਼ਨ ਮੌਕੇ ਡਾ. ਸਾਹਿਬ ਸਿੰਘ ਦਾ ਲਿਖਿਆ, ਨਿਰਦੇਸ਼ਤ ਕੀਤਾ ਨਾਟਕ ਲੱਛੂ ਕਬਾੜੀਆ ਉਨ੍ਹਾਂ ਦੁਆਰਾ ਹੀ ਖੇਡਿਆ ਜਾਵੇਗਾ। 25 ਮਾਰਚ ਦਿਨ ਸ਼ਨਿਚਰਵਾਰ ਸਵੇਰੇ 11 ਵਜੇ ਤੋਂ ਦੋਵੇਂ ਸੈਸ਼ਨ ਨਿਰੰਤਰ ਚੱਲਣਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ