ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੁਲਾਈ
‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਮੁਹਿੰਮ ਤਹਿਤ ਸ਼ਹੀਦ ਬੰਤਾ ਸਿੰਘ ਸੰਘਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਜਨਮ ਸਥਾਨ ਪਿੰਡ ਸੰਘਵਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਿੰਡ ਦੇ ਪ੍ਰਾਇਮਰੀ ਸਕੂਲ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਏਡੀਸੀ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਬੰਤਾ ਸਿੰਘ ਵੱਲੋਂ ਸ਼ਹੀਦ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਡਾ. ਜਸਵੀਰ ਕੌਰ ਗਿੱਲ ਤੇ ਡਾ. ਗੁਰਵੀਰ ਸਿੰਘ ਗਿੱਲ ਦਾ ਸਨਮਾਨ ਕੀਤਾ ਗਿਆ।