DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚੀਨੀ ਡੋਰ: ਪ੍ਰਦੂਸ਼ਣ ਰੋਕਥਾਮ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ

ਪੱਤਰ ਪ੍ਰੇਰਕ ਜਲੰਧਰ, 13 ਜਨਵਰੀ ਚੀਨੀ ਡੋਰ ’ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵੱਲੋਂ ਅੱਜ ਦੁਕਾਨਾਂ ’ਤੇ ਛਾਪੇ ਮਾਰੇ ਗਏ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜਲੰਧਰ, 13 ਜਨਵਰੀ

Advertisement

ਚੀਨੀ ਡੋਰ ’ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵੱਲੋਂ ਅੱਜ ਦੁਕਾਨਾਂ ’ਤੇ ਛਾਪੇ ਮਾਰੇ ਗਏ।

Advertisement

ਇਸ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਲਈ ਖੇਤਰੀ ਦਫ਼ਤਰ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਸ ਡੋਰ ਦੀ ਵਰਤੋਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚੀਨੀ ਡੋਰ ’ਤੇ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਦੇ ਬਾਵਜੂਦ ਇਸ ਡੋਰ ਨੂੰ ਵੇਚਣ ਵਾਲਿਆਂ ਖ਼ਿਲਾਫ਼ 10 ਹਜ਼ਾਰ ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।

Advertisement
×