ਕਾਲਜ ਪ੍ਰੋਫੈਸਰਾਂ ਵੱਲੋਂ ਹੜਤਾਲ ਸ਼ੁਰੂ

ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਤੇ ਯੂਜੀਸੀ ਸਕੇਲ ਨੂੰ ਲਿੰਕ ਕਰਨ ਦੀ ਮੰਗ

ਕਾਲਜ ਪ੍ਰੋਫੈਸਰਾਂ ਵੱਲੋਂ ਹੜਤਾਲ ਸ਼ੁਰੂ

ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਕਾਮੇ। -ਫੋਟੋ: ਸਰਬਜੀਤ ਸਿੰਘ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਦਸੰਬਰ

ਪੰਜਾਬ ਭਰ ਵਿਚ ਹੜਤਾਲ ਕਰ ਰਹੇ ਕਾਲਜਾਂ ਦੇ ਪ੍ਰੋਫੈਸਰਾਂ ਨੇ ਕਾਂਗਰਸ ਦੀ ਚੰਨੀ ਸਰਕਾਰ ਨੂੰ ਸਬਕ ਸਿਖਾਉਣ ਲਈ ਆਪਣੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਕਾਂਗਰਸ ਨੂੰ ਵੋਟ ਨਾ ਕਰਨ, ਜਿਸ ਨੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੀ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਥੋੜ੍ਹੇ ਦਿਨਾਂ ਤੱਕ ਆਉਣ ਵਾਲੀਆਂ ਪ੍ਰੀਖਿਆਵਾਂ ਦਾ ਵੀ ਉਹ ਬਾਈਕਾਟ ਕਰਨਗੇ। ਸਥਾਨਕ ਲਾਇਲਪੁਰ ਖਾਲਸਾ ਕਾਲਜ ਦੇ ਬਾਹਰ ਪ੍ਰੋਫੈਸਰਾਂ ਨੇ ਧਰਨਾ ਦਿੱਤਾ ਤੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਉਹ ਦਰੀਆਂ ਬਿਛਾ ਕੇ ਗੇਟ ਅੱਗੇ ਬੈਠ ਗਏ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਲਜ ਯੂਨਿਟ ਦੇ ਪ੍ਰਧਾਨ ਤੇ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਪ੍ਰੋਫੈਸਰ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਤਾਂ ਧਰਨੇ ’ਤੇ ਪੱਕੇ ਮੁਲਾਜ਼ਮ ਹੀ ਬੈਠੇ ਸਨ ਤੇ ਆਉਣ ਵਾਲੇ ਦਿਨਾਂ ਵਿਚ ਐਡਹਾਕ ਅਤੇ ਨਾਨ-ਟੀਚਿੰਗ ਸਟਾਫ ਵੀ ਇਨ੍ਹਾਂ ਧਰਨਿਆਂ ਵਿਚ ਸ਼ਾਮਲ ਹੋਵੇਗਾ।

ਆਦਮਪੁਰ (ਹਤਿੰਦਰ ਮਹਿਤਾ): ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦੇ ਸੱਦੇ ’ਤੇ ਕਾਲਜ ਅਤੇ ਯੂਨੀਵਰਸਿਟੀ ਪ੍ਰੋਫੈਸਰਾਂ ਦੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੇ ਪ੍ਰੋਫੈਸਰਾਂ ਵੱਲੋਂ ਅੱਜ ਸੂਬਾ ਪੱਧਰੀ ਭੁੱਖ ਹੜਤਾਲ ਰੱਖਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ ਤੇ ਨਾਅਰੇਬਾਜ਼ੀ ਕੀਤੀ ਗਈ। ਅੱਜ ਸਵੇਰੇ ਦਸ ਵਜੇ ਤੋਂ ਲੈ ਕੇ ਬਾਅਦ ਦੁਪਹਿਰ ਦੋ ਵਜੇ ਤੱਕ ਕਾਲਜ ਦੇ ਗੇਟ ਮੂਹਰੇ ਬੈਠ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਡਾ. ਰਾਕੇਸ਼ ਬਾਵਾ, ਪ੍ਰੋ. ਸਿਮਰਨਜੋਤ ਕੌਰ, ਡਾ. ਬਲਵਿੰਦਰ ਸਿੰਘ, ਡਾ. ਰਵਿੰਦਰ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ ਹਾਜ਼ਰ ਸਨ।

ਸਿੱਖਿਆ ਮੰਤਰੀ ਦੇ ਘਰ ਵੱਲ ਨੰਗੇ ਪੈਰੀਂ ਮਾਰਚ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਰਵ ਸਿੱਖਿਆ ਅਭਿਆਨ, ਮਿੱਡ ਡੇਅ ਮੀਲ ਦਫਤਰੀ ਕਾਮਿਆਂ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਵੱਲ ਨੰਗੇ ਪੈਰੀਂ ਮਾਰਚ ਕਰਕੇ ਰੋਸ ਪ੍ਰਗਟਾਇਆ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪਿਛਲੇ ਛੇ-ਸੱਤ ਮਹੀਨਿਆਂ ਤੋਂ ਉਹ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਿੱਖਿਆ ਮੰਤਰੀ ਦੇ ਘਰ ਤੱਕ ਨੰਗੇ ਪੈਰੀਂ ਮਾਰਚ ਕਰਨ ਉਪਰੰਤ ਪ੍ਰਸ਼ਾਸਨ ਨੇ ਸਿੱਖਿਆ ਮੰਤਰੀ ਨਾਲ ਰਾਬਤਾ ਕਰਕੇ 3 ਦਸੰਬਰ ਨੂੰ 10 ਵਜੇ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ। ਆਗੂਆਂ ਨੇ ਐਲਾਨ ਕੀਤਾ ਕਿ ਜੇ 3 ਦਸੰਬਰ ਦੀ ਮੀਟਿੰਗ ਵਿੱਚ ਮਸਲੇ ਹੱਲ ਨਾ ਹੋਏ ਤਾਂ 6 ਦਸੰਬਰ ਤੋਂ ਸਿੱਖਿਆ ਵਿਭਾਗ ਦਾ ਕੰਮ ਮੁਕੰਮਲ ਠੱਪ ਕਰ ਦਿੱਤਾ ਜਾਵੇਗਾ। ਸਰਵ ਸਿੱਖਿਆ ਅਭਿਆਨ, ਮਿੱਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਵਿਕਾਸ ਕੁਮਾਰ, ਹਰਪ੍ਰੀਤ ਸਿੰਘ ਅਸ਼ੀਸ਼ ਜੁਲਾਹਾ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਸਰਬਜੀਤ ਸਿੰਘ ਰਜਿੰਦਰ ਸਿੰਘ ਤੇ ਸ਼ੋਭਿਤ ਭਗਤ ਨੇ ਕਿਹਾ ਕਿ ਜਿਵੇਂ ਵੋਟਾਂ ਦੇ ਦਿਨਾਂ ਵਿੱਚ ਰਾਜਸੀ ਪਾਰਟੀਆਂ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾਂਦੀਆਂ ਹਨ ਉਸੇ ਤਰ੍ਹਾਂ ਜਥੇਬੰਦੀ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਐਲਾਨਾਂ ਦੀ ਪੋਲ ਖੋਲ੍ਹਣ ਲਈ ਹਰ ਘਰ ਹਰ ਬਾਜ਼ਾਰ ਜਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All