
ਪੱਤਰ ਪ੍ਰੇਰਕ
ਜਲੰਧਰ, 25 ਮਾਰਚ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਮੈਂਬਰੀ ਰੱਦ ਕਰਨ ਅਤੇ ਸੰਸਦ ਮੈਂਬਰ ਵਜੋਂ ਉਨ੍ਹਾਂ ਨੂੰ ਦਿੱਤੀ ਗਈ ਰਿਹਾਇਸ਼ ਫੌਰੀ ਖਾਲੀ ਕੀਤੇ ਜਾਣ ਦੇ ਫੁਰਮਾਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਰਕੂ-ਫਾਸ਼ੀ ਏਜੰਡੇ ’ਤੇ ਚੱਲਦਿਆਂ ਦੇਸ਼ ਦੇ ਜਮਹੂਰੀ ਢਾਂਚੇ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਕਰਦੀ ਜਾ ਰਹੀ ਭਾਜਪਾ ਸਰਕਾਰ ਦੇ ਘਾਤਕ ਹਮਲਿਆਂ ਦਾ ਹਰ ਮੰਚ ਤੋਂ ਜ਼ੋਰਦਾਰ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ