ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

ਦੀਪਕਮਲ ਕੌਰ
ਜਲੰਧਰ, 27 ਅਕਤੂਬਰ

ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਅੱਜ ਨਵਾਂਸ਼ਹਿਰ ਦੇ ਜਾਡਲਾ ਵਿਖੇ ਸੜਕ ਹਾਦਸੇ ਵਿੱਚ ਉਦੋਂ ਜ਼ਖ਼ਮੀ ਹੋ ਗਏ ਜਦੋਂ ਉਹ ਆਪਣੀ ਗੱਡੀ ਵਿੱਚ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ।

ਜਲੰਧਰ (ਪੱਛਮੀ) ਤੋਂ ਵਿਧਾਇਕ ਰਿੰਕੂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਹ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਉਨ੍ਹਾਂ ਦਾ ਗੰਨਮੈਨ ਅਤੇ ਡਰਾਈਵਰ ਵੀ ਹਸਪਤਾਲ ਵਿੱਚ ਦਾਖਲ ਹਨ।

ਵਿਧਾਇਕ ਹਰਦੇਵ ਲਾਡੀ ਅਤੇ ਪ੍ਰਗਟ ਸਿੰਘ ਵੀ ਜਲੰਧਰ ਸ੍ਰੀ ਰਿੰਕੂ ਦੇ ਨਾਲ ਆਪਣੀਆਂ ਕਾਰਾਂ ਵਿੱਚ ਚੰਡੀਗੜ੍ਹ ਜਾ ਰਹੇ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All