
ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ 19 ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਰੱਖਿਆ ‘ਸੰਵਾਦ’ ਸਮਾਗਮ ਮੁਲਤਵੀ ਕਰ ਦਿੱਤਾ ਗਿਆ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਏ ਜਾਣ ਕਾਰਨ ਸਮਾਗਮ ਮੁਲਤਵੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪ੍ਰੋਗਰਾਮ ਦੀ ਨਵੀਂ ਤਾਰੀਕ ਬਾਅਦ ਵਿੱਚ ਦੱਸੀ ਜਾਵੇਗੀ। ਬੀਬੀ ਜਗੀਰ ਕੌਰ ਨੇ ਸਾਰੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਪੰਜਾਬ ਵਿੱਚ ਅਮਨ ਸ਼ਾਂਤੀ ਰੱਖੇ ਜਾਣਾ ਉਨ੍ਹਾਂ ਦੇ ਮੁੱਖ ਏਜੰਡੇ ਵਿੱਚ ਰਿਹਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ