ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਫਰਵਰੀ
ਇਥੇ ਕਰੋਨਾ ਦੇ ਅੱਜ 61 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 1377 ਵਿਅਕਤੀਆਂ ਨੂੰ ਕਰੋਨਾ ਤੋਂ ਰੋਕਥਾਮ ਦਾ ਟੀਕਾ ਲਾਇਆ ਗਿਆ ਹੈ। ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਵਿਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 15600 ਹੋ ਗਈ ਹੈ ਜਿਸ ਵਿਚੋਂ 14621 ਠੀਕ ਹੋ ਚੁੱਕੇ ਹਨ ਅਤੇ 387 ਮਰੀਜ਼ ਇਸ ਵੇਲੇ ਜ਼ੇਰੇ ਇਲਾਜ ਹਨ। ਇਕ ਹੋਰ ਜਾਣਕਾਰੀ ਅਨੁਸਾਰ ਹੁਣ ਤਕ 592 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿਚ ਕਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਅੱਜ ਵੀ ਕਰੋਨਾ ਨਾਲ ਦੋ ਮੌਤਾਂ ਹੋ ਗਈਆਂ ਹਨ ਜਦਕਿ 65 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 702 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 21453 ਤੱਕ ਪਹੁੰਚੀ ਗਈ ਹੈ।