ਹਰਪ੍ਰੀਤ ਕੌਰ
ਹੁਸ਼ਿਆਰਪੁਰ, 23 ਅਕਤੂਬਰ
ਜ਼ਿਲ੍ਹੇ ’ਚ ਅੱਜ 34 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ 4 ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਜਸਬੀਰ ਸਿਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 5950 ਹੋ ਗਈ ਹੈ ਅਤੇ 247 ਕੇਸ ਐਕਟਿਵ ਹਨ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅੱਜ ਜ਼ਿਲੇ ਵਿੱਚ ਕਰੋਨਾ ਦੇ 44 ਨਵੇਂ ਕੇਸ ਆਏ ਹਨ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 72 ਸਾਲਾ ਦੀ ਗੁਰਮੀਤ ਕੌਰ ਵਾਸੀ ਪਿੰਡ ਗਿੱਲਵਾਲੀ ਦੀ ਮੌਤ ਹੋਈ ਹੈ। ਇਸ ਵੇਲੇ 255 ਮਰੀਜ਼ ਜ਼ੇਰੇ ਇਲਾਜ ਹਨ।
ਜਲੰਧਰ (ਨਿੱਜੀ ਪੱਤਰ ਪੇ੍ਰਕ): ਜ਼ਿਲ੍ਹੇ ’ਚ ਕਰੋਨਾ ਕਾਰਨ ਅੱਜ ਇਕ ਹੋਰ ਮੌਤ ਹੋ ਗਈ ਜਦਕਿ 65 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।