ਪਾਲ ਸਿੰਘ ਨੌਲੀ
ਜਲੰਧਰ, 16 ਜੁਲਾਈ
ਜਲੰਧਰ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਆਈਆਂ ਰਿਪੋਰਟਾਂ ਵਿੱਚ 26 ਜਣੇ ਕਰੋਨਾ ਤੋਂ ਪੀੜਤ ਪਾਏ ਗਏ ਹਨ ਤੇ ਦੋ ਹੋਰ ਮੌਤਾਂ ਨਾਲ ਮਰਨ ਵਾਲਿਆਂ ਦਾ ਅੰਕੜਾ 31 ਹੋ ਗਿਆ ਹੈ। ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1447 ਹੋ ਗਈ ਹੈ। ਇਸ ਦੇ ਨਾਲ ਹੀ ਅੱਜ 372 ਜਣਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਸਿਹਤ ਵਿਭਾਗ ਨੇ ਦੋ ਹੋਰ ਮੌਤਾਂ ਹੋਣ ਦੀ ਪੁਸ਼ਟੀ ਵੀ ਕੀਤੀ ਹੈ। ਇਨ੍ਹਾਂ ਵਿੱਚ ਇੱਕ ਵਿਅਕਤੀ 65 ਸਾਲ ਦਾ ਸੀ, ਜਿਸ ਦੀ ਲੰਘੀ 14 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਤੇ ਉਹ ਗੁਰਦਿਆ ਦੀ ਬਿਮਾਰੀ ਤੋਂ ਪੀੜਤ ਸੀ। ਉਹ ਇੱਥੇ ਸਿਵਲ ਹਸਪਤਾਲ ਵਿੱਚ ਦਾਖਲ ਸੀ।