ਜਲੰਧਰ ਜ਼ਿਲ੍ਹੇ ’ਚ ਕਰੋਨਾ ਦਾ ਕਹਿਰ; ਪੰਜ ਜਣਿਆਂ ਦੀ ਮੌਤ

ਜਲੰਧਰ ਜ਼ਿਲ੍ਹੇ ’ਚ ਕਰੋਨਾ ਦਾ ਕਹਿਰ; ਪੰਜ ਜਣਿਆਂ ਦੀ ਮੌਤ

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਟੀਕਾ ਲਗਵਾਉਂਦੇ ਹੋਏੇ। -ਫੋਟੋ:

ਪਾਲ ਸਿੰਘ ਨੌਲੀ

ਜਲੰਧਰ, 4 ਮਾਰਚ

ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਪੰਜ ਮੌਤਾਂ ਹੋਣ ਕਾਰਨ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਅੱਜ ਕਰੋਨਾ ਪੀੜਤ ਪੰਜ ਲੋਕਾਂ ਦੀ ਮੌਤ ਹੋਈ ਹੈ ਅਤੇ 242 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ 716 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22134 ਤੱਕ ਪਹੁੰਚ ਗਈ ਹੈ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਵਲ ਹਸਪਤਾਲ ਵਿਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲਈ। ਉਨ੍ਹਾਂ ਨੂੰ ਟੀਕਾਕਰਨ ਮੁਕੰਮਲ ਹੋਣ ਸਬੰਧੀ ਪ੍ਰਮਾਣ ਪੱਤਰ ਵੀ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣ ਲਈ ਕਿਹਾ। ਅਤੇ ਪ੍ਰਭਾਵਸ਼ਾਲੀ ਹੈ।

ਗੁਰਦਾਸਪੁਰ (ਕੇ.ਪੀ ਸਿੰਘ): ਇਥੇ ਲੜਕਿਆਂ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਤਿੰਨ ਵਿਦਿਆਰਥੀ ਅਤੇ ਦੋ ਅਧਿਆਪਕ ਕਰੋਨਾ ਪਾਜ਼ੇਟਿਵ ਮਿਲੇ ਹਨ। ਸਿੱਖਿਆ ਵਿਭਾਗ ਨੇ ਸਕੂਲ ਨੂੰ ਤਿੰਨ ਦਿਨ ਲਈ ਬੰਦ ਕਰ ਦਿੱਤਾ ਹੈ। ਇਕੱਤਰ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲ੍ਹੇ ਦੇ 209 ਸਰਕਾਰੀ ਅਤੇ ਕੁਝ ਨਿੱਜੀ ਸਕੂਲਾਂ ਵਿੱਚੋਂ 15 ਹਜ਼ਾਰ 345 ਸੈਂਪਲ ਲਏ ਗਏ ਹਨ ਜਿਨ੍ਹਾਂ ਵਿੱਚੋਂ 33 ਵਿਦਿਆਰਥੀ ਅਤੇ 21 ਸਟਾਫ਼ ਮੈਂਬਰ ਪਾਜ਼ੇਟਿਵ ਮਿਲੇ ਹਨ।

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਮਹਾਮਾਰੀ ਦੇ ਚੱਲਦਿਆਂ ਅੱਜ 51 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਅੱਜ ਕਰੋਨਾ ਕਾਰਨ ਮੌਤ ਤੋਂ ਬਚਾਅ ਰਿਹਾ। ਸਿਹਤ ਵਿਭਾਗ ਮੁਤਾਬਕ ਇਸ ਵੇਲੇ 516 ਕਰੋਨਾ ਮਰੀਜ਼ ਜ਼ੇਰੇ ਇਲਾਜ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚ 600 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇਥੇ ਅੱਜ 8 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਦੋਂਕਿ 4 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 8768 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 379 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

37 ਵਿਦਿਆਰਥਣਾਂ ਦੀ ਰਿਪੋਰਟ ਪਾਜ਼ੇਟਿਵ

ਫਿਲੌਰ (ਸਰਬਜੀਤ ਗਿੱਲ): ਇਥੋਂ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ 37 ਬੱਚੀਆਂ ਕਰੋਨਾ ਪਾਜ਼ੇਟਿਵ ਪਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਅਧਿਆਪਕ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਕੁਝ ਦਿਨ ਪਹਿਲਾਂ ਦੋ ਅਧਿਆਪਕਾਂ ਅਤੇ ਇੱਕ ਵਿਦਿਆਰਥਣ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਸਥਾਨਕ ਸਿਵਲ ਹਸਪਤਾਲ ਦੇ ਮੁਖੀ ਡਾ. ਮਹੇਸ਼ ਪ੍ਰਭਾਕਰ ਨੇ ਕਿਹਾ ਕਿ ਸੰਪਰਕ ’ਚ ਆਉਣ ਵਾਲੇ ਬੱਚਿਆਂ ਅਤੇ ਹੋਰਨਾਂ ਲੋਕਾਂ ਦੇ ਟੈਸਟ ਕੀਤੇ ਜਾਣਗੇ। ਸਕੂਲ ਦੀ ਪ੍ਰਿੰਸੀਪਲ ਸੁਸ਼ੀਲਾ ਰਾਣੀ ਨੇ ਦੱਸਿਆ ਕਿ ਤਿੰਨ ਦਿਨ ਲਈ ਸਕੂਲ ਬੰਦ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All