ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਮਈ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਬਜ਼ੁਰਗ ਔਰਤ ਦੀ ਵਿੱਤੀ ਹਾਲਤ ਨੂੰ ਦੇਖਦਿਆਂ ਉਸ ਨੂੰ ਆਪਣੇ ਬਜ਼ੁਰਗ ਪਤੀ ਦੇ ਇਲਾਜ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜਾਰੀ ਚੈੱਕ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਦੇ ਕਮਜ਼ੋਰ ਤਬਕੇ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਨਗਰ ਮਕਸੂਦਾਂ ਦੀ ਬਜ਼ੁਰਗ ਔਰਤ ਨੇ ਬਿਸਤਰੇ ’ਤੇ ਪਏ ਆਪਣੇ ਪਤੀ ਦੀ ਦੇਖਭਾਲ ਤੋਂ ਇਲਾਵਾ ਵਿੱਤੀ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਾਸ ਪਹੁੰਚ ਕੀਤੀ ਸੀ।