ਜਲੰਧਰ (ਨਿੱਜੀ ਪੱਤਰ ਪੇ੍ਰਕ):
ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਗਣਤੰਤਰ ਦਿਵਸ ਸਮਾਗਮ ਦੇ ਜਸ਼ਨਾਂ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈਪੀਐੱਸ ਅਧਿਕਾਰੀ ਜਯੋਤੀ ਯਾਦਵ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਇਸ ਮਹੱਤਵਪੂਰਨ ਸਮਾਗਮ, ਜਿਸ ਵਿੱਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਤਿਰੰਗ ਲਹਿਰਾਉਣਗੇ, ਦੀਆਂ ਪੁਖਤਾ ਤਿਆਰੀਆਂ ਸਬੰਧੀ ਫੋਰਸਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।