DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਜ਼ੇ ਤੋਂ ਪਰੇਸ਼ਾਨ ਨਗਰ ਨਿਗਮ ਦੇ ਸਾਬਕਾ ਸੁਪਰਡੈਂਟ ਨੇ ਕੀਤਾ ਆਤਮਦਾਹ

ਜਲੰਧਰ ਦੇ ਅਵਤਾਰ ਨਗਰ ਦੀ ਘਟਨਾ; ਕਮਰੇ ਨੂੰ ਅੱਗ ਲਾਉਣ ਮਗਰੋਂ ਬਚਾਓ ਲਈ ਮਾਰੀਆਂ ਸੀ ਚੀਕਾਂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਜਲੰਧਰ ਦੇ ਚੁਗਿੱਤੀ ਚੌਂਕ ਨੇੜਲੇ ਇਲਾਕੇ ਅਵਤਾਰ ਨਗਰ ਵਿੱਚ ਅੱਜ ਤੜਕੇ ਨਗਰ ਨਿਗਮ ਦੇ ਇੱਕ ਸੇਵਾਮੁਕਤ ਸੁਪਰਡੈਂਟ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਤਮਦਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੋਹਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੋਹਨ ਸਿੰਘ ਨੇ ਤੜਕੇ ਸਾਢੇ ਚਾਰ ਵਜੇ ਆਪਣੇ ਕਮਰੇ ਨੂੰ ਅੰਦਰੋਂ ਅੱਗ ਲਗਾ ਲਈ। ਜਦੋਂ ਅੱਗ ਦੀਆਂ ਲਪਟਾਂ ਵਧੀਆਂ ਤਾਂ ਉਸ ਨੇ ਬਚਾਓ ਲਈ ਆਵਾਜ਼ਾਂ ਵੀ ਮਾਰੀਆਂ, ਪਰ ਜਦੋਂ ਤੱਕ ਪਰਿਵਾਰਕ ਮੈਂਬਰ ਅਤੇ ਗੁਆਂਢੀ ਪਹੁੰਚੇ, ਅੱਗ ਇੰਨੀ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ ਕਿ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਮ੍ਰਿਤਕ ਦੇ ਪੁੱਤਰ ਵਿਵੇਕ ਨੇ ਦੱਸਿਆ ਕਿ ਉਸ ਦੇ ਪਿਤਾ ਕਰਜ਼ੇ ਕਾਰਨ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਹੇ ਸਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਸੋਹਨ ਸਿੰਘ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਚੁੱਕੀ ਸੀ। ਥਾਣਾ ਰਾਮਾ ਮੰਡੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਕਰਜ਼ੇ ਦੀ ਪਰੇਸ਼ਾਨੀ ਹੀ ਖ਼ੁਦਕੁਸ਼ੀ ਦਾ ਮੁੱਖ ਕਾਰਨ ਨਜ਼ਰ ਆ ਰਹੀ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Advertisement

Advertisement
Advertisement
×