ਜ਼ਹਿਰੀਲੀ ਸ਼ਰਾਬ ਮਾਮਲੇ ’ਚ ਕਾਂਗਰਸੀ ਵਿਧਾਇਕਾਂ ’ਤੇ 302 ਦੇ ਕੇਸ ਦਰਜ ਕਰਨ ਦੀ ਮੰਗ

ਜ਼ਹਿਰੀਲੀ ਸ਼ਰਾਬ ਮਾਮਲੇ ’ਚ ਕਾਂਗਰਸੀ ਵਿਧਾਇਕਾਂ ’ਤੇ 302 ਦੇ ਕੇਸ ਦਰਜ ਕਰਨ ਦੀ ਮੰਗ

ਪਿੰਡ ਬਿਲਗਾ ਵਿੱਚ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ। - ਫੋਟੋ : ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 4 ਅਗਸਤ

ਸ਼੍ਰੋਮਣੀ ਅਕਾਲੀ ਦਲ ਨੇ ਜ਼ਹਿਰੀਲੀ ਸ਼ਰਾਬ ਨਾਲ ਮੌਤ ਦੇ ਮੂੰਹ ਵਿੱਚ ਗਏ ਲੋਕਾਂ ਦਾ ਮੁੱਦਾ ਗੰਭੀਰਤਾ ਨਾਲ ਉਭਾਰਿਆ ਹੈ।ਜ਼ਿਲ੍ਹੇ ਦੇ ਪ੍ਰਧਾਨ ਤੇ ਨਕੋਦਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ 890 ਪਿੰਡਾਂ ਵਿਚੋਂ 750 ਦੇ ਕਰੀਬ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਨਕੋਦਰ ਵਿਧਾਨ ਸਭਾ ਹਲਕੇ ਅੰਦਰ ਹੀ 150 ਤੋਂ ਵੱਧ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਹੋਏ। ਪਿੰਡ ਬਿਲਗਾ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪ ਹੱਥ ਵਿੱਚ ਸਰਕਾਰ ਵਿਰੋਧੀ ਤਖਤੀ ਫੜ ਕੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਨੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਵੱਡੇ ਦੁਖਾਂਤ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕਾਂ ’ਤੇ 302 ਦੇ ਪਰਚੇ ਦਰਜ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਸ਼ਹਿਰੀ ਪ੍ਰਧਾਨ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ਵਿੱਚ 12 ਤੋਂ ਵੱਧ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਜਿੱਥੇ ਕੈਪਟਨ ਸਰਕਾਰ ਦੀ ਸਾਢੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦੀ ਤਿੱਖੀ ਅਲੋਚਨਾ ਕੀਤੀ ਗਈ ਉਥੇ ਜ਼ਹਿਰੀਲੀ ਸ਼ਰਾਬ ਦਾ ਮੁੱਦਾ ਭਾਰੂ ਰਿਹਾ। ਧਰਨੇ ਦੀ ਅਗਵਾਈ ਕਰਦਿਆਂ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਸ਼ਰਾਬ ਮਾਫੀਆ ਦਾ ਰਾਜ ਚੱਲ ਰਿਹਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸਹਿਮ, ਸੁਖਜੀਵਨ ਸਿੰਘ, ਹਰਪਾਲ ਸਿੰਘ ਸਹਿਮ, ਸਾਬਕਾ ਸਰਪੰਚ ਹੁਸਨ ਲਾਲ ਤੇ ਸੁਰਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।ਇਸ ਮੌਕੇ ਸ਼ਹਿਰੀ ਖੇਤਰ ਦੇ ਰੋਸ ਪ੍ਰਦਰਸ਼ਨਾਂ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੇ ਨਾਲ ਬਲਜੀਤ ਸਿੰਘ ਨੀਲਾਮਹਿਲ, ਮਨਿੰਦਰਪਾਲ ਸਿੰਘ ਗੁੰਬਰ, ਰਵਿੰਦਰ ਸਿੰਘ ਸਵੀਟੀ, ਸੁਰਿੰਦਰ ਸਿੰਘ ਐਸਟੀ, ਅਰਜਨ ਸਿੰਘ ਨੇ ਰੋਸ ਪ੍ਰਦਰਸ਼ਨਾਂ ਵਿੱਚ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All