ਅੱਠ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਵੱਲੋਂ ਪ੍ਰਦਰਸ਼ਨਾਂ ਦਾ ਐਲਾਨ

ਅੱਠ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਵੱਲੋਂ ਪ੍ਰਦਰਸ਼ਨਾਂ ਦਾ ਐਲਾਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 12 ਅਗਸਤ

ਇੱਥੇ ਅੱਜ ਅੱਠ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ’ਤੇ ਅਾਧਾਰਤ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਦੀ ਮੀਟਿੰਗ ਤਾਰਾ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਿਆਸੀ ਗਤੀਵਿਧੀਆਂ ’ਤੇ ਲਾਈ ਪਾਬੰਦੀ ਹਟਾਉਣ, ਲੇਖਕਾਂ, ਬੁੱਧੀਜੀਵੀਆਂ ਨੂੰ ਰਿਹਾਅ ਕਰਾਉਣ, ਕਿਸਾਨ ਵਿਰੋਧੀ ਆਰਡੀਨੈਂਸ ਰੱਦ ਕਰਵਾਉਣ, ਕਿਰਤ ਕਾਨੂੰਨਾਂ ’ਚ ਕੀਤੀਆਂ ਸੋਧਾਂ ਵਾਪਸ ਕਰਵਾਉਣ ਲਈ ਜ਼ੋਨਲ ਪੱਧਰੀ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਇਸ ਤਹਿਤ 25 ਅਗਸਤ ਨੂੰ ਜਲੰਧਰ, 26 ਨੂੰ ਪਟਿਆਲਾ, 27 ਨੂੰ ਮੋਗਾ, 28 ਨੂੰ ਬਰਨਾਲਾ ਅਤੇ 3 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਹਾ ਕਿ ਇਕ ਪਾਸੇ ਕਰੋਨਾ ਦੇ ਨਾਂ ਹੇਠ ਸਿਆਸੀ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਰਹੀ ਤੇ ਦੂਜੇ ਪਾਸੇ ਕਿਸਾਨ ਵਿਰੋਧੀ ਆਰਡੀਨੈਂਸ ਤੇ ਕਿਰਤ ਕਾਨੂੰਨਾਂ ’ਚ ਸੋਧਾਂ ਕਰ ਕੇ ਸਰਕਾਰ ਸਿੱਧਾ ਕਾਰਪੋਰੇਟ ਦੇ ਹੱਕ ਭੁਗਤ ਰਹੀ ਹੈ। ਆਗੂਆਂ ਨੇ ਲੋਕਾਂ ਨੂੰ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸੀਪੀਆਈ ਦੇ ਬੰਤ ਸਿੰਘ ਬਰਾੜ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਮੰਗਤ ਰਾਮ ਪਾਸਲਾ, ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਦੇ ਅਜਮੇਰ ਸਿੰਘ, ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਰਾਜਵਿੰਦਰ ਰਾਣਾ ਆਦਿ ਹਾਜ਼ਰ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All