DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ DGP ਵੱਲੋਂ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਡੀ ਜੀ ਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ 

  • fb
  • twitter
  • whatsapp
  • whatsapp
Advertisement

ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਸਖ਼ਤ ਨਾਕਾਬੰਦੀ ਅਤੇ 24 ਘੰਟੇ ਨਿਗਰਾਨੀ ਦੇ ਨਿਰਦੇਸ਼ ਵੀ ਦਿੱਤੇ ਹਨ।

ਡੀ ਜੀ ਪੀ ਪੰਜਾਬ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ ਅਤੇ ਬਾਰਡਰ, ਜਲੰਧਰ ਤੇ ਲੁਧਿਆਣਾ ਪੁਲੀਸ ਰੇਂਜਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ।

Advertisement

ਡੀ ਜੀ ਪੀ ਗੌਰਵ ਯਾਦਵ ਨੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੂਹ ਯੂਨਿਟਾਂ ਨੂੰ ਸਖ਼ਤ ਚੌਕਸੀ ਬਣਾਏ ਰੱਖਣ, ਰੋਕਥਾਮ ਵਾਲੇ ਉਪਾਵਾਂ 'ਚ ਤੇਜ਼ੀ ਲਿਆਉਣ, ਗਸ਼ਤ ਅਤੇ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਭੀੜ ਵਾਲੇ ਇਲਾਕਿਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Advertisement

ਡੀ ਜੀ ਪੀ ਨੇ ਕਮਿਸ਼ਨਰੇਟ ਪੁਲੀਸ ਜਲੰਧਰ ਅਤੇ ਜਲੰਧਰ ਰੇਂਜ, ਜਿਸ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐੱਸ ਬੀ ਐੱਸ ਨਗਰ ਜ਼ਿਲ੍ਹੇ ਸ਼ਾਮਲ ਹਨ, ਦੀਆਂ ਤਿਆਰੀਆਂ ਦਾ ਨਿੱਜੀ ਤੌਰ 'ਤੇ ਮੁਲਾਂਕਣ ਕਰਨ ਲਈ ਜਲੰਧਰ ਦਾ ਦੌਰਾ ਕੀਤਾ। ਫੋਰਸ ਦੀ ਵਚਨਬੱਧਤਾ ਅਤੇ ਪੇਸ਼ੇਵਰਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਅਲਰਟ, ਪਹੁੰਚਯੋਗ ਅਤੇ ਜਨਤਾ ਪ੍ਰਤੀ ਜਵਾਬਦੇਹ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਫੋਰਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਤਾਇਨਾਤੀ ਦੇ ਨਾਲ-ਨਾਲ ਸਮਾਗਮ ਅਤੇ ਜਨਤਕ ਇਕੱਠ ਵਾਲੇ ਸਥਾਨਾਂ ਨੂੰ ਸੁਰੱਖਿਅਤ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਸਮੀਖਿਆ ਮੀਟਿੰਗਾਂ ਵਿੱਚ ਵਧੀਕ ਡੀ ਜੀ ਪੀ (ਸਟੇਟ ਆਰਮਡ ਪੁਲੀਸ) ਐੱਮ ਐੱਫ ਫਾਰੂਕੀ, ਆਈ ਜੀ ਪੀ ਪੀ ਏ ਪੀ ਰਾਜਪਾਲ ਸਿੰਘ ਸੰਧੂ, ਪੁਲੀਸ ਕਮਿਸ਼ਨਰ (ਸੀ ਪੀ) ਜਲੰਧਰ ਸਤਿੰਦਰ ਸਿੰਘ, ਸੀ ਪੀ ਲੁਧਿਆਣਾ ਸਵਪਨ ਸ਼ਰਮਾ, ਸੀ ਪੀ ਅੰਮ੍ਰਿਤਸਰ ਕਮ ਡੀ ਆਈ ਜੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਡੀ ਆਈ ਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀ ਆਈ ਜੀ ਲੁਧਿਆਣਾ ਰੇਂਜ ਸੰਦੀਪ ਗੋਇਲ, ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐੱਸ ਐੱਸ ਪੀ) ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐੱਸ ਐੱਸ ਪੀ ਕਪੂਰਥਲਾ ਗੌਰਵ ਤੂਰਾ, ਐੱਸ ਐੱਸ ਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐੱਸ ਐੱਸ ਪੀ ਐੱਸ ਬੀ ਐੱਸ ਨਗਰ ਤੁਸ਼ਾਰ ਗੁਪਤਾ, ਐੱਸ ਐੱਸ ਪੀ ਖੰਨਾ ਡਾ. ਦਰਪਨ ਆਹਲੂਵਾਲੀਆ ਅਤੇ ਐੱਸ ਐੱਸ ਪੀ ਜਗਰਾਓਂ ਅੰਕੁਰ ਗੁਪਤਾ ਸਮੇਤ ਪ੍ਰਮੁੱਖ ਅਧਿਕਾਰੀ ਹਾਜ਼ਰ ਰਹੇ।

Advertisement
×