DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧਾਮੀ ਆਪਣਾ ਸਟੈਂਡ ਸਪੱਸ਼ਟ ਕਰਨ: ਜਥੇਦਾਰ ਰਣਜੀਤ ਸਿੰਘ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਜਲੰਧਰ ਵਿੱਚ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਾਤਾਰ ਗੁਰੂ ਘਰ ਦੇ ਵਿਰੁੱਧ ਭੁਗਤ ਰਹੇ ਹਨ।  ਉਨ੍ਹਾਂ 328 ਪਾਵਨ ਸਰੂਪਾਂ...

  • fb
  • twitter
  • whatsapp
  • whatsapp
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਜਲੰਧਰ ਵਿੱਚ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਾਤਾਰ ਗੁਰੂ ਘਰ ਦੇ ਵਿਰੁੱਧ ਭੁਗਤ ਰਹੇ ਹਨ।  ਉਨ੍ਹਾਂ 328 ਪਾਵਨ ਸਰੂਪਾਂ ਦੇ ਮਾਮਲੇ ਅਤੇ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਘੁਟਾਲੇ ਵਿੱਚ ਦਰਜ ਹੋਏ ਮਾਮਲੇ ਤੇ ਉਲਟ ਜਾਣ ਦਾ ਦੋਸ਼ ਲਗਾਇਆ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦਰਜ ਐੱਫ ਆਈ ਆਰ ਮੁਤਾਬਕ ਜਿਨ੍ਹਾਂ ਕਥਿਤ ਦੋਸ਼ੀਆਂ ਦੀ ਸ਼ਨਾਖਤ ਹੋ ਚੁੱਕੀ ਹੈ ਉਨ੍ਹਾਂ ਨੂੰ ਬਚਾਉਣ ਲਈ ਧਾਮੀ ਲਗਾਤਾਰ ਯਤਨ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ।
ਰਣਜੀਤ ਸਿੰਘ ਨੇ ਕਿਹਾ ਕਿ ਬੰਦੀ ਸਿੱਖ 30 ਸਾਲ ਦੇ ਵੱਧ ਸਮੇਂ ਤੋਂ ਜੇਲਾਂ ਵਿੱਚ ਬੰਦ ਹਨ। ਉਨ੍ਹਾਂ ਦੀ ਨਾ ਹੀ ਕਿਤੇ ਸੁਣਵਾਈ ਹੁੰਦੀ ਹੈ ਅਤੇ ਨਾ ਹੀ ਪੈਰੋਲ ਤੇ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਸ ਦੇ ਉਲਟ ਰਾਮ ਰਹੀਮ ਨੂੰ ਉਸ ਦੀ ਮਰਜ਼ੀ ਮੁਤਾਬਿਕ ਪੈਰੋਲ ਤੇ ਭੇਜ ਦਿੱਤਾ ਜਾਂਦਾ ਹੈ।

ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨਾਲ ਦੁਸ਼ਮਣਾਂ ਵਾਲਾ ਵਿਹਾਰ ਨਹੀਂ ਕੀਤਾ ਜਾਣਾ ਚਾਹੀਦਾ।

Advertisement
Advertisement
×