ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪ੍ਰਭਾਵਿਤ ਖੇਤਰ ’ਚ ਖਾਦ ਤੇ ਡੀਜ਼ਲ ਦੀ ਸਖ਼ਤ ਲੋੜ: ਸੰਤ ਸੀਚੇਵਾਲ

ਦਾਨੀ ਸੱਜਣਾਂ ਨੂੰ ਮੱਦਦ ਕਰਨ ਦੀ ਅਪੀਲ
Advertisement
ਬਾਊਪੁਰ ਮੰਡ ਇਲਾਕੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਚੱਲ ਰਹੀ ਸੇਵਾ ਦਾ ਜਾਇਜਾ ਲੈਂਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਖਿੱਤੇ ਦੇ ਕਿਸਾਨਾਂ ਨੂੰ ਕਣਕ ਬੀਜਣ ਲਈ ਖਾਦ, ਬੀਜ ਅਤੇ ਡੀਜ਼ਲ ਦੀ ਅੱਜ ਵੀ ਸਖ਼ਤ ਲੋੜ ਹੈ। ਉਨ੍ਹਾਂ ਅੱਜ ਬਾਊਪੁਰ ਮੰਡ ਦੇ ਉਸ ਇਲਾਕੇ ਦਾ ਦੌਰਾ ਕੀਤਾ ਜਿੱਥੇ ਹੜ੍ਹ ਆਉਣ ਤੋਂ ਬਾਅਦ ਆਰਜ਼ੀ ਬੰਨ੍ਹ ਨੂੰ ਉਚਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਇਲਾਕੇ ਵਿੱਚ ਚਾਰ ਮਹੀਨੇ ਪਹਿਲਾਂ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਸੀ। ਭੈਣੀ ਕਾਦਰ ਬਖ਼ਸ਼ ਪਿੰਡ ਨੇੜੇਓ 10 ਤੇ 11 ਅਗਸਤ ਦੀ ਦਰਮਿਆਨੀ ਰਾਤ ਨੂੰ ਬੰਨ੍ਹ ਟੁੱਟ ਗਿਆ ਸੀ ਅਤੇ ਮੰਡ ਇਲਾਕੇ ਦੀ 3500 ਏਕੜ ਫਸਲ ਤਬਾਹ ਹੋ ਗਈ ਸੀ। ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਵਿੱਚ ਚਾਰ ਤੋਂ ਪੰਜ ਫੁੱਟ ਤੱਕ ਰੇਤ ਚੜ੍ਹ ਗਈ ਸੀ।
ਪੰਜਾਬ ਤੋਂ ਇਲਾਵਾ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਵਾਸਤੇ ਹਰਿਆਣਾ, ਰਾਜਥਾਨ ਅਤੇ ਉੱਤਰ ਪ੍ਰਦੇਸ਼ ਤੋਂ ਵੀ ਕਿਸਾਨਾਂ ਨੇ ਜਿੱਥੇ ਆਰਥਿਕ ਮਦਦ ਭੇਜੀ ਸੀ ਉੱਥੇ ਹੀ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਵੀ ਆਏ ਸਨ।

ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਹਾਲੇ ਵੀ ਵੱਡੀ ਮਦਦ ਲੋੜ ਹੈ। ਕਿਸਾਨਾਂ ਨੇ ਵੀ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਖਾਦ, ਬੀਜ ਤੇ ਡੀਜ਼ਲ ਦਾ ਪ੍ਰਬੰਧ ਕਰਨ ਵਿੱਚ ਮੱਦਦ ਕਰਨ ਅਤੇ ਉਹ ਪੈਰਾਂ ਸਿਰ ਖੜ੍ਹੇ ਹੋ ਸਕਣ।

Advertisement
Advertisement
Show comments