ਗੁਰੂ ਰਵਿਦਾਸ ਤੇ ਬੱਬਰ ਅਕਾਲੀ ਸ਼ਹੀਦਾਂ ਬਾਰੇ ਵਿਚਾਰ-ਚਰਚਾ

* ਨੌਜਵਾਨਾਂ ਦੇ ਸਿੱਖਿਆ ਕੈਂਪ ਲਾਉਣੇ ਸਮੇਂ ਦੀ ਲੋੜ: ਪ੍ਰੋ. ਜਗਮੋਹਣ ਸਿੰਘ

ਗੁਰੂ ਰਵਿਦਾਸ ਤੇ ਬੱਬਰ ਅਕਾਲੀ ਸ਼ਹੀਦਾਂ ਬਾਰੇ ਵਿਚਾਰ-ਚਰਚਾ

ਸ਼ਹੀਦਾਂ ਨੂੰ ਯਾਦ ਕਰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਦੇ ਅਹੁਦੇਦਾਰ।

ਪਾਲ ਸਿੰਘ ਨੌਲੀ

ਜਲੰਧਰ, 27 ਫਰਵਰੀ

ਦੇਸ਼ ਭਗਤ ਯਾਦਗਾਰ ਕਮੇਟੀ ਨੇ ਅੱਜ ਗੁਰੂ ਰਵਿਦਾਸ, 27 ਫਰਵਰੀ 1931 ਨੂੰ ਸ਼ਹੀਦੀ ਜਾਮ ਪੀਣ ਵਾਲੇ ਹਿੰਦੁਸਤਾਨ ਰਿਪਬਲਿਕ ਸੋਸ਼ਲਿਸਟ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ, 27 ਫਰਵਰੀ 1926 ਨੂੰ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਬੱਬਰ ਅਕਾਲੀ ਲਹਿਰ ਦੇ ਆਪਾ-ਵਾਰੂ ਦੇਸ਼ ਭਗਤ ਕਿਸ਼ਨ ਸਿੰਘ ਗੜਗੱਜ, ਕਰਮ ਸਿੰਘ, ਨੰਦ ਸਿੰਘ, ਸੰਤਾ ਸਿੰਘ, ਦਲੀਪ ਸਿੰਘ ਤੇ ਧਰਮ ਸਿੰਘ ਤੇ ਪੂਰੇ ਇੱਕ ਸਾਲ ਬਾਅਦ 27 ਫਰਵਰੀ 1927 ਨੂੰ ਫਾਂਸੀ ਲਾਏ ਗਏ ਬੱਬਰ ਅਕਾਲੀ ਲਹਿਰ ਦੇ ਨਿੱਕਾ ਸਿੰਘ, ਮੁਕੰਦ ਸਿੰਘ, ਬੰਤਾ ਸਿੰਘ, ਸੁੰਦਰ ਸਿੰਘ, ਗੁੱਜਰ ਸਿੰਘ ਤੇ ਨਿੱਕਾ ਸਿੰਘ ਦੂਜਾ ਨੂੰ ਸਰਮਪਿਤ ਵਿਚਾਰ-ਚਰਚਾ ਕਰਿਆਂ ਉਨ੍ਹਾਂ ਦੇ ਸੁਪਨਿਆਂ ਦਾ ਲੋਕ-ਪੱਖੀ ਨਿਜ਼ਾਮ ਸਿਰਜਣ ਲਈ ਬਣਦਾ ਯੋਗਦਾਨ ਪਾਉਣ ਦਾ ਅਹਿਦ ਕੀਤਾ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਨੇ ਗ਼ਦਰ ਪਾਰਟੀ, ਬੱਬਰ ਅਕਾਲੀ ਲਹਿਰ, ਕਿਰਤੀ ਲਹਿਰ, ਨੌਜਵਾਨ ਭਾਰਤ ਸਭਾ ਲਹਿਰ, ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਅਤੇ ਵਿਚਾਰਾਂ ਦੇ ਪ੍ਰਗਟਾਵੇ ਉਪਰ ਬੋਲੇ ਜਾ ਰਹੇ ਹੱਲੇ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋ. ਜਗਮੋਹਣ ਸਿੰਘ ਨੇ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗ ’ਤੇ ਤੋਰਨ ਲਈ ਧਰਮ-ਨਿਰਪੱਖ, ਵਿਗਿਆਨਕ, ਲੋਕ-ਪੱਖੀ ਇਤਿਹਾਸ, ਸਾਹਿਤ ਅਤੇ ਸੱਭਿਆਚਾਰ ਦੇ ਲੜ ਲਾਉਣ ਲਈ ਸਿੱਖਿਆ ਕੈਂਪ ਲਗਾਉਣ ’ਤੇ ਜ਼ੋਰ ਦਿੱਤਾ। ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਹੋਈ ਇਸ ਵਿਚਾਰ-ਚਰਚਾ ’ਚ ਦੇਸ਼ ਭਗਤ ਯਾਦਗਾਰ ਕਮੇਟੀ ਦੇ ਵਿੱਤ ਸਕੱਤਰ ਰਣਜੀਤ ਸਿੰਘ ਔਲਖ ਅਤੇ ਲਾਇਬਰੇਰੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਇਤਿਹਾਸ ਸਬ-ਕਮੇਟੀ ਦੇ ਕਨਵੀਨਰ ਚਰੰਜੀ ਲਾਲ ਕੰਗਣੀਵਾਲ, ਮਿਊਜ਼ੀਅਮ ਸਬ-ਕਮੇਟੀ ਦੇ ਕਨਵੀਨਰ ਹਰਵਿੰਦਰ ਭੰਡਾਲ, ਕਮੇਟੀ ਮੈਂਬਰ ਹਰਮੇਸ਼ ਮਾਲੜੀ, ਲੇਖਕ ਅਤੇ ਕਹਾਣੀਕਾਰ ਦੇਸ ਰਾਜ ਕਾਲੀ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All