DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Double Murder Case: ਦੋਹਰੇ ਕਤਲ ਕਾਂਡ ਦਾ ਲੋੜੀਂਦਾ ਗੈਂਗਸਟਰ ਪੁਲੀਸ ਮੁਕਾਬਲੇ ’ਚ ਜ਼ਖ਼ਮੀ

ਜੋਗਾ ਫੋਲੜੀਵਾਲ ਗੈਂਗ ਦੇ ਗੁਰਗੇ ‘ਗੁੱਲੂ’ ਦੀ ਨਾਖਾਂ ਵਾਲੇ ਬਾਗ ਨੇੜੇ ਪੁਲੀਸ ਨਾਲ ਹੋਈ ਮੁਠਭੇੜ; ਜਵਾਬੀ ਫਾਇਰਿੰਗ ’ਚ ਗੋਲੀ ਲੱਗਣ ਤੋਂ ਬਾਅਦ ਹਸਪਤਾਲ ਦਾਖ਼ਲ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement

ਜਲੰਧਰ ਵਿੱਚ ਦੋ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਜੋਗਾ ਫੋਲੜੀਵਾਲ ਗੈਂਗ ਦੇ ਗੁਰਗੇ ਨੂੰ ਪੁਲੀਸ ਨੇ ਇੱਕ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਨਾਖਾਂ ਵਾਲਾ ਬਾਗ ਨੇੜੇ ਹੋਏ ਇਸ ਪੁਲੀਸ ਮੁਕਾਬਲੇ ਵਿੱਚ ਦੋਸ਼ੀ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ (ਸਤਿੰਦਰ ਸਿੰਘ), ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ. ਰਕੇਸ਼ ਯਾਦਵ ਨੇ ਦੱਸਿਆ ਕਿ ਦੋਹਰੇ ਕਤਲ ਕਾਂਡ ਵਿੱਚ ਲੋੜੀਂਦਾ ਦੋਸ਼ੀ ‘ਗੁੱਲੂ’ ਸ਼ਹਿਰ ਵਿੱਚ ਘੁੰਮ ਰਿਹਾ ਸੀ। ਉਸ ਨੂੰ ਫੜਨ ਲਈ ਪੁਲੀਸ ਵੱਲੋਂ ਨਾਖਾਂ ਵਾਲੇ ਬਾਗ ਕੋਲ ਭਾਰੀ ਪੁਲੀਸ ਫੋਰਸ ਤਾਇਨਾਤ ਕਰਕੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਲੋੜੀਂਦਾ ਮੁਲਜ਼ਮ ਗੁੱਲੂ ਉੱਥੋਂ ਲੰਘਣ ਲੱਗਾ ਤਾਂ ਪੁਲੀਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਨਾਕਾ ਤੋੜ ਕੇ ਭੱਜਣ ਲੱਗਾ। ਜਦੋਂ ਪੁਲੀਸ ਟੀਮ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ।

Advertisement

ਪੁਲੀਸ ਅਧਿਕਾਰੀਆਂ ਅਨੁਸਾਰ, ਪੁਲੀਸ ਮੁਲਾਜ਼ਮਾਂ ਨੇ ਆਪਣੇ ਬਚਾਅ ਵਿੱਚ ਜਵਾਬੀ ਕਾਰਵਾਈ ਕਰਦਿਆਂ ਚਾਰ ਗੋਲੀਆਂ ਚਲਾਈਆਂ, ਜਿਸ ਦੌਰਾਨ ਗੋਲੀ ਲੱਗਣ ਕਾਰਨ ਦੋਸ਼ੀ ਗੁੱਲੂ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

Advertisement

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੇ ਤਿਲਕ ਨਗਰ ਵਿੱਚ ਇੱਕ ਮਹੀਨੇ ਦੇ ਅੰਦਰ-ਅੰਦਰ ਸਿਮਰਨਜੀਤ ਸਿੰਘ ਅਤੇ ਸੌਰਵ ਨਾਮਕ ਦੋ ਵਿਅਕਤੀਆਂ ਦਾ ਕੁੱਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਮੁਤਾਬਕ ਵਾਰਦਾਤ ਵਾਲੇ ਦਿਨ ਦੋਸ਼ੀ ਗੁੱਲੂ ਨੇ ਆਪਣੇ ਸਾਥੀ ਨਾਲ ਮਿਲ ਕੇ ਪੂਰੀ ਰੇਕੀ ਕੀਤੀ ਸੀ ਅਤੇ ਉਸ ਤੋਂ ਬਾਅਦ ਹੀ ਦੋਵਾਂ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ।

Advertisement
×