ਡਾ. ਪੁਆਰ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਡਾ. ਪੁਆਰ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਡਾ. ਜੋਗਿੰਦਰ ਸਿੰਘ ਪੁਆਰ ਨਮਿਤ ਅੰਤਮ ਅਰਦਾਸ ਮੌਕੇ ਹਾਜ਼ਰ ਸ਼ਖ਼ਸੀਅਤਾਂ।

ਪਾਲ ਸਿੰਘ ਨੌਲੀ

ਜਲੰਧਰ, 24 ਅਕਤੂਬਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਊੱਪ-ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਪਿੰਡ ਲੱਧੇਵਾਲੀ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਕਰਵਾਇਆ ਗਿਆ, ਜਿਥੇ ਪੰਜਾਬ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਬੁਲਾਰਿਆਂ ਨੇ ਡਾ. ਜੋਗਿੰਦਰ ਸਿੰਘ ਪੁਆਰ ਨੂੰ ਅਣਥੱਕ ਯੋਧਾ ਦੱਸਿਆ, ਜਿਨ੍ਹਾਂ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਆਪਣਾ ਸਾਰਾ ਜੀਵਨ ਲੇਖੇ ਲਾਇਆ। ਡਾ. ਪੁਆਰ ਪੰਜਾਬੀ ਭਾਸ਼ਾ ਵਾਸਤੇ ਸੰਜੀਦਗੀ ਨਾਲ ਤੇ ਲਗਨ ਨਾਲ ਕੰਮ ਕਰਦੇ ਰਹੇ। ਪੰਜਾਬੀ ਭਾਸ਼ਾ ਬਾਰੇ ਕੀਤੇੇ ਖੋਜ ਭਰਪੂਰ ਕੰਮ ਸਦਕਾ ਉਹ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਰਹਿਣਗੇ। ਵਿਧਾਇਕ ਰਜਿੰਦਰ ਬੇਰੀ ਕਿਹਾ ਕਿ ਭਾਸ਼ਾ ਸ਼ਾਸਤਰੀ ਡਾ. ਪੁਆਰ ਦੇ ਵਿਛੋੜੇ ਨਾਲ ਪੰਜਾਬੀ ਮਾਂ ਬੋਲੀ ਦੇ ਪ੍ਰੇਮੀਆਂ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ਡਾ. ਪੁਆਰ ਜੀਵਨ ਸਫਰ ਜਦਕਿ ਪ੍ਰਿੰਸੀਪਲ ਤਰਸੇਮ ਬਾਹੀਆ ਨੇ ਊਨ੍ਹਾਂ ਦੀਆਂ ਪ੍ਰਾਪਤੀਆਂ ਦਾ ਉਲੇਖ ਕੀਤਾ। ਇਸ ਦੌਰਾਨ ਕਈ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਵੀ ਭੇਜੇ ਗਏ। ਇਸ ਮੌਕੇ ਪ੍ਰੋ. ਬਲਵਿੰਦਰ ਸਿੰਘ ਟਿਵਾਣਾ, ਡਾ. ਮਾਨ ਸਿੰਘ ਢੀਂਡਸਾ, ਡਾ. ਕਰਮਜੀਤ ਸਿੰਘ ਸਿੱਧੂ, ਡਾ. ਕਮਲ ਕਿੰਗਰ, ਡਾ. ਹਰਵਿੰਦਰ ਸਿੰਘ ਭੱਟੀ, ਡਾ. ਚੰਦਨ ਸਿੰਘ, ਡਾ. ਬਲਦੇਵ ਸਿੰਘ ਚੀਮਾ, ਡਾ. ਪੁਸ਼ਪਿੰਦਰ ਸਿੰਘ ਗਿੱਲ, ਡਾ. ਜੋਗਾ ਸਿੰਘ, ਮਲਕੀਤ ਸਿੰਘ, ਸਾਬਕਾ ਡੀਨ ਅਮਰਜੀਤ ਸਿੰਘ ਸਿੱਧੂ ਤੇ ਸਾਬਕਾ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਚੀਫ਼ ਕਮਿਸ਼ਨਰ ਐੱਲਆਰ ਨਈਅਰ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋਫੈਸਰ ਸਿਮਰਨ ਕੌਰ ਸਿੱਧੂ ਪੁਆਰ ਸਣੇ ਹੋਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All