DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਰੋਲੀ ਕਲਾਂ ਦੀਆਂ ਵਿਦਿਆਰਥਣਾਂ ਧਾਰਮਿਕ ਪ੍ਰੀਖਿਆ ’ਚੋਂ ਅੱਵਲ

ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅਕਾਦਮਿਕ ਅਦਾਰਿਆਂ ਵਿੱਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਸਾਲ 2023-24 ਦੌਰਾਨ ਅੱਵਲ ਆਏ ਵਿਦਿਆਰਥੀਆਂ ਵਿੱਚੋਂ ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਕਿਰਨਪ੍ਰੀਤ ਕੌਰ, ਪ੍ਰਦੀਪ ਕੌਰ...
  • fb
  • twitter
  • whatsapp
  • whatsapp
featured-img featured-img
ਅੱਵਲ ਵਿਦਿਆਰਥਣਾਂ ਨਾਲ ਖੜ੍ਹੇ ਬੀਬੀ ਦਵਿੰਦਰ ਕੌਰ ਕਾਲਰਾ ਅਤੇ ਕਾਲਜ ਦੇ ਸਟਾਫ ਮੈਂਬਰ।
Advertisement

ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅਕਾਦਮਿਕ ਅਦਾਰਿਆਂ ਵਿੱਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਸਾਲ 2023-24 ਦੌਰਾਨ ਅੱਵਲ ਆਏ ਵਿਦਿਆਰਥੀਆਂ ਵਿੱਚੋਂ ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਕਿਰਨਪ੍ਰੀਤ ਕੌਰ, ਪ੍ਰਦੀਪ ਕੌਰ ਅਤੇ ਤਾਨੀਆ ਕੌਰ ਦੇ ਨਾਮ ਸ਼ਾਮਲ ਹਨ। ਧਰਮ ਪ੍ਰਚਾਰਕ ਮਨਜੀਤ ਸਿੰਘ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ 3100 ਰੁਪਏ ਵਜ਼ੀਫ਼ਾ ਰਾਸ਼ੀ ਨੂੰ ਆਦਮਪੁਰ ਹਲਕੇ ਦੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਦੀ ਮੌਜੂਦਗੀ ਵਿੱਚ ਦਿੱਤੀ। ਇਸ ਮੌਕੇ ਪ੍ਰਚਾਰਕ ਮਨਜੀਤ ਸਿੰਘ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰਾਨ ਵਿਚੋਂ ਡਾ. ਰਚਨਾ ਤੁਲੀ, ਸੁਪਰਡੈਂਟ ਜਸਵੀਰ ਸਿੰਘ, ਡਾ. ਬਲਵਿੰਦਰ ਸਿੰਘ ਥਿੰਦ, ਸਹਾਇਕ ਪ੍ਰੋ. ਹਰਮਨਪ੍ਰੀਤ ਸਿੰਘ, ਕੁਲਵੰਤ ਕੌਰ, ਬਲਵੀਰ ਸਿੰਘ, ਦਲਜਿੰਦਰ ਸਿੰਘ ਅਤੇ ਵਿਦਿਆਰਥਣਾਂ ਹਾਜ਼ਰ ਸਨ। -ਪੱਤਰ ਪੇ੍ਰਕ

Advertisement

Advertisement
×