Farmer Protest: ਡੱਲੇਵਾਲ ਵੱਲੋਂ ਕਿਸਾਨਾਂ ਨੂੰ ਢਾਬੀਗੁਜਰਾਂ/ਖਨੌਰੀ ਬਾਰਡਰ ’ਤੇ ਪਹੁੰਚਣ ਦੀ ਅਪੀਲ
ਸਰਕਾਰ/ਸੁਰੱਖਿਆ ਬਲਾਂ ਵੱਲੋਂ ਮੋਰਚੇ ਉਤੇ ਧਾਵਾ ਬੋਲਣ ਦਾ ਪ੍ਰਗਟਾਇਆ ਖ਼ਦਸ਼ਾ
Advertisement
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ, 29 ਦਸੰਬਰ
Advertisement
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਕਿਸਾਨਾਂ ਨੂੰ ਢਾਬੀਗੁਜਰਾਂ/ਖਨੌਰੀ ਬਾਰਡਰ ’ਤੇ ਪਹੁੰਚਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਹਦਾਇਤ ਦੇ ਚੱੱਲਦਿਆਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਮਦਦ ਨਾਲ ਧਾਵਾ ਬੋਲ ਕੇ ਉਨ੍ਹਾਂ ਨੂੰ ਚੁੱਕਣ ਦੀ ਤਿਆਰੀ ਕਰਨ ਦਾ ਪਤਾ ਲੱਗਾ ਹੈ, ਜਿਸ ਕਰਕੇ ਲੋਕਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਢਾਬੀਗੁੱਜਰਾਂ ਬਾਰਡਰ ’ਤੇ ਪਹੁੰਚਣ।
ਜਗਜੀਤ ਸਿੰਘ ਡੱਲੇਵਾਲ ਨੇ ਤਰਕ ਦਿੱਤਾ ਕਿ ਮਰਨ ਵਰਤ ਦੇ ਰੂਪ ’ਚ ਲੜਾਈ ਭਾਵੇਂ ਉਹ ਲੜ ਰਹੇ ਹਨ, ਪਰ ਇਸ ਨੂੰ ਜਿੱਤਣਾ ਲੋਕਾਂ ਨੇ ਹੈ। ਉਧਰ ਸਾਬਕਾ ਏਡੀਜੀਪੀ ਜਸਕਰਨ ਸਿੰਘ ਵੱਲੋਂ ਡੱਲੇਵਾਲ ਨੂੰ ਟਰੀਟਮੈਂਟ ਲੈਣ ਲਈ ਮਨਾਉਣ ਸਬੰਧੀ ਕੀਤੀਆਂ ਗਈਆਂ ਦੋਵੇਂ ਮੀਟਿੰਗਾਂ ਬੇਸਿੱਟਾ ਰਹੀਆਂ।
Advertisement