ਜਲੰਧਰ ’ਚ ਕਿਸਾਨਾਂ ਵੱਲੋਂ ਕੇਜਰੀਵਾਲ ਦਾ ਵਿਰੋਧ

ਕਾਲੇ ਝੰਡੇ ਲੈ ਕੇ ਕੀਤਾ ਪ੍ਰਦਰਸ਼ਨ; ਚੋਣਾਂ ਤੋਂ ਪਹਿਲਾਂ ਰਾਜਸੀ ਸਰਗਰਮੀਆਂ ਜਾਰੀ ਰੱਖਣ ’ਤੇ ਇਤਰਾਜ਼

ਜਲੰਧਰ ’ਚ ਕਿਸਾਨਾਂ ਵੱਲੋਂ ਕੇਜਰੀਵਾਲ ਦਾ ਵਿਰੋਧ

ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਦੇ ਹੋਏ ‘ਆਪ’ ਆਗੂ ਤੇ ਵਰਕਰ। -ਫੋਟੋ: ਸਰਬਜੀਤ

ਪਾਲ ਸਿੰਘ ਨੌਲੀ
ਜਲੰਧਰ, 13 ਅਕਤੂਬਰ

ਪੰਜਾਬ ’ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਰਾਜਸੀ ਸਰਗਰਮੀਆਂ ਜਾਰੀ ਰੱਖਣ ਦੇ ਵਿਰੋਧ ਵਿਚ ਕਿਸਾਨਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਿਰੋਧ ਕੀਤਾ। ਕਾਰੋਬਾਰੀਆਂ ਨਾਲ ਇਥੇ ਰਿਜ਼ੌਰਟ ’ਚ ਮੀਟਿੰਗ ਲਈ ਪੁੱਜਣ ’ਤੇ ਕੇਜਰੀਵਾਲ ਦਾ ਕਿਸਾਨਾਂ ਨੇ ਕਾਲੀ ਝੰਡੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ‘ਆਪ’ ਦੇ ਇਕ ਕਾਰਕੁਨ ਨੇ ਕਿਸਾਨਾਂ ਨੂੰ ਅਪਸ਼ਬਦ ਆਖੇ। ਗੁੱਸੇ ਵਿਚ ਆਏ ਨੌਜਵਾਨ ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਲਾਏ ਹੋਰਡਿੰਗ ਬੋਰਡ ਪਾੜ ਸੁੱਟੇ ਅਤੇ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਦਿੱਤਾ। ਹਾਲਾਤ ਵਿਗੜਦੇ ਦੇਖ ਕੇ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ। ਕੇਜਰੀਵਾਲ ਅਤੇ ਕਾਰੋਬਾਰੀਆਂ ਵਿਚਕਾਰ ਮੀਟਿੰਗ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਇਕ ਰਿਜ਼ੋਰਟ ਵਿਚ ਰੱਖੀ ਗਈ ਸੀ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ‘ਆਪ’ ਦਾ ਇਕ ਆਗੂ ਕਿਸਾਨਾਂ ਨੂੰ ਬੁਰਾ-ਭਲਾ ਕਹਿ ਕੇ ਰਿਜ਼ੌਰਟ ਅੰਦਰ ਚਲਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ‘ਆਪ’ ਆਗੂ ਅਪਸ਼ਬਦ ਬੋਲੇ ਜਾਣ ਬਾਰੇ ਮੁਆਫ਼ੀ ਨਹੀਂ ਮੰਗਦਾ, ਉਦੋਂ ਤੱਕ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਪੁਲੀਸ ਨੇ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ‘ਆਪ’ ਦੇ ਉਸ ਕਾਰਕੁਨ ਕੋਲੋਂ ਮੁਆਫੀ ਮੰਗਵਾਈ ਅਤੇ ਉਸ ਨੂੰ ਰਿਜ਼ੌਰਟ ਵਿਚੋਂ ਕੱਢ ਕੇ ਆਪਣੇ ਨਾਲ ਲੈ ਗਈ। ਨੌਜਵਾਨ ਕਿਸਾਨ ਇਸ ਗੱਲ ਤੋਂ ਭੜਕੇ ਹੋਏ ਸਨ ਕਿ ਜਦੋਂ ਆਮ ਆਦਮੀ ਪਾਰਟੀ ਨੇ ਕਿਸਾਨ ਜਥੇਬੰਦੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੋਈ ਵੀ ਇਕੱਠ ਨਹੀਂ ਕਰਨਗੇ ਤਾਂ ਇਸ ਦੇ ਬਾਵਜੂਦ ‘ਆਪ’ ਦੀ ਸੂਬਾਈ ਲੀਡਰਸ਼ਿਪ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੋਣ ਸਰਗਰਮੀਆਂ ਵਿਚ ਰੁੱਝੇ ਹੋਏ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਲਿੰਦਰ ਸਿੰਘ ਨੇ ਕਿਹਾ ਕਿ ‘ਆਪ’ ਦੇ ਵਰਕਰਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਉਂਜ ਕੇਜਰੀਵਾਲ ਨੇ ਪੰਜਾਬ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ। ‘ਆਪ’ ਨੇ ਪਹਿਲਾਂ ਹੀ ਮੀਡੀਆ ਨੂੰ ਸੁਨੇਹੇ ਭੇਜ ਦਿੱਤੇ ਸਨ ਕਿ ਅਰਵਿੰਦ ਕੇਜਰੀਵਾਲ ਪੱਤਰਕਾਰਾਂ ਨਾਲ ਕੋਈ ਵੀ ਗੱਲਬਾਤ ਨਹੀਂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All