DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Father's Day: 40 ਸਾਲਾਂ ਤੋਂ ਪੁੱਤਰ ਦੀ ਸ਼ਹਾਦਤ ਲਈ ਇਨਸਾਫ਼ ਦੀ ਉਡੀਕ ਵਿੱਚ ਇੱਕ ਪਿਤਾ

ਪਿਤਾ ਦਿਵਸ (Father's Day) ਦੇ ਮੌਕੇ 'ਤੇ ਇੱਕ ਅਜਿਹੇ ਬਾਪ ਦੀ ਕਹਾਣੀ ਸਾਹਮਣੇ ਆਈ ਹੈ, ਜੋ ਪਿਛਲੇ 40 ਸਾਲਾਂ ਤੋਂ ਆਪਣੇ ਸ਼ਹੀਦ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਿਹਾ ਹੈ। ਨਕੋਦਰ ਵਿੱਚ 2 ਫਰਵਰੀ 1986 ਨੂੰ ਵਾਪਰੇ ਬੇਅਦਬੀ ਕਾਂਡ ਦੇ...

  • fb
  • twitter
  • whatsapp
  • whatsapp
Advertisement

ਪਿਤਾ ਦਿਵਸ (Father's Day) ਦੇ ਮੌਕੇ 'ਤੇ ਇੱਕ ਅਜਿਹੇ ਬਾਪ ਦੀ ਕਹਾਣੀ ਸਾਹਮਣੇ ਆਈ ਹੈ, ਜੋ ਪਿਛਲੇ 40 ਸਾਲਾਂ ਤੋਂ ਆਪਣੇ ਸ਼ਹੀਦ ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਿਹਾ ਹੈ। ਨਕੋਦਰ ਵਿੱਚ 2 ਫਰਵਰੀ 1986 ਨੂੰ ਵਾਪਰੇ ਬੇਅਦਬੀ ਕਾਂਡ ਦੇ ਵਿਰੋਧ ਵਿੱਚ 4 ਫਰਵਰੀ 1986 ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ਨੌਜਵਾਨਾਂ ‘ਤੇ ਪੰਜਾਬ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਇਸ ਗੋਲੀਕਾਂਡ ਵਿੱਚ ਸ਼ਹੀਦ ਹੋਏ ਚਾਰ ਨੌਜਵਾਨਾਂ ਦੇ ਮਾਪਿਆਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ ਅਤੇ ਪੰਥਕ ਧਿਰਾਂ ਵੱਲੋਂ ਵੀ ਇਸ ਮੁੱਦੇ ਨੂੰ ਸੰਜੀਦਗੀ ਨਾਲ ਨਹੀਂ ਚੁੱਕਿਆ ਗਿਆ।

ਕੈਨੇਡਾ ਤੋਂ ਗੱਲਬਾਤ ਕਰਦਿਆਂ ਸ਼ਹੀਦ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਨੇ ਆਪਣਾ ਦਰਦ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਜਿੱਥੇ ਪੂਰੀ ਦੁਨੀਆ ਪਿਤਾ ਦਿਵਸ ਮਨਾ ਰਹੀ ਹੈ, ਉੱਥੇ ਹੀ ਉਹ ਚਾਰ ਦਹਾਕਿਆਂ (40 ਸਾਲਾਂ) ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

Advertisement

ਬਲਦੇਵ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਪਿਤਾ ਲਈ ਪਿਤਾ ਦਿਵਸ ਦੀ ਕੋਈ ਅਹਿਮੀਅਤ ਨਹੀਂ ਰਹਿ ਜਾਂਦੀ, ਜਿਸ ਦੇ ਪੁੱਤਰ ਨੂੰ ਸ਼ਹੀਦ ਹੋਇਆਂ 40 ਸਾਲ ਬੀਤ ਚੁੱਕੇ ਹੋਣ ਪਰ ਅਜੇ ਤੱਕ ਦੂਰ-ਦੂਰ ਤੱਕ ਇਨਸਾਫ਼ ਦੀ ਕੋਈ ਕਿਰਨ ਨਜ਼ਰ ਨਾ ਆ ਰਹੀ ਹੋਵੇ।

Advertisement

Advertisement
×