ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Fauja Singh ਪੰਜ ਤੱਤਾਂ ’ਚ ਵਿਲੀਨ ਹੋਏ ਫੌਜਾ ਸਿੰਘ

ਸਰਕਾਰੀ ਸਨਮਾਨ ਨਾਲ ਸਸਕਾਰ; ਪੁਲੀਸ ਦੀ ਟੁਕਡ਼ੀ ਨੇ ਸਲਾਮੀ ਦਿੱਤੀ; ਮੁੱਖ ਮੰਤਰੀ ਤੇ ਰਾਜਪਾਲ ਵੱਲੋਂ ਸ਼ਰਧਾਂਜਲੀ
Advertisement

ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਅੱਜ ਪਿੰਡ ਬਿਆਸ ਵਿਚ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਨੇ ਬਜ਼ੁਰਗ ਦੌੜਾਕ ਨੂੰ ਗਾਰਡ ਆਫ ਆਨਰ ਦਿੱਤਾ। ਇਸ ਮੌਕੇ ਪਿੰਡ ਵਾਸੀ ਤੇ ਵੱਡੀ ਗਿਣਤੀ ਵਿਚ ਪ੍ਰਸੰਸਕਾਂ ਨੇ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ।

Advertisement

ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੌਜਾ ਸਿੰਘ ਦੇ ਪਿੰਡ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਰਾਜਪਾਲ ਨੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫੌਜਾ ਸਿੰਘ ਆਤਮ ਵਿਸ਼ਵਾਸ ਨਾਲ ਭਰੇ ਹੋਏ ਸਨ ਤੇ ਉਹ ਹਮੇਸ਼ਾ ਹਾਂਪੱਖੀ ਗੱਲਾਂ ਕਰਦੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਿਆਸ ਦੇ ਸ਼ਮਸ਼ਾਨਘਾਟ ਵਿਚ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਦੌੜਾਕ ਦੇ ਪ੍ਰਸੰਸਕ, ਪਰਿਵਾਰਕ ਮੈਂਬਰ, ਦੋਸਤ ਤੇ ਕਰੀਬੀ ਸ਼ਾਮਲ ਸਨ।

 

 

ਇਸ ਤੋਂ ਪਹਿਲਾਂ ਬਜ਼ੁਰਗ ਦੌੜਾਕ ਫੌਜਾ ਸਿੰਘ ਦੀ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਤੇ ਉਨ੍ਹਾਂ ਦੇ ਪ੍ਰਸੰਸਕਾਂ ਨੇ ਉਨ੍ਹਾਂ ਨੂੰ ਸ਼ਰਧਾਂਲਜੀ ਭੇਟ ਕੀਤੀ। ਇਸ ਮੌਕੇ ਫੌਜਾ ਸਿੰਘ ਦੀ ਪੋਤੀ ਕਾਫੀ ਭਾਵੁਕ ਹੋਈ। ਉਨ੍ਹਾਂ ਦਾ ਪੁੱਤਰ ਯੂਕੇ ਤੋਂ ਬੀਤੇ ਦਿਨੀਂ ਪਿੰਡ ਬਿਆਸ ਪੁੱਜ ਗਿਆ ਸੀ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਦੀ 14 ਜੁਲਾਈ ਨੂੰ ਆਪਣੇ ਘਰ ਦੇ ਬਾਹਰ ਸੈਰ ਕਰਦੇ ਸਮੇਂ ਕਿਸੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਗਈ ਸੀ। ਫੌਜਾ ਸਿੰਘ ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ ਸਨ। ਉਨ੍ਹਾਂ ਦਾ ਜਨਮ 1 ਅਪਰੈਲ 1911 ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ’ਚ ਹੋਇਆ ਸੀ।

 

Advertisement