DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਗਵਾੜਾ ਦੇ ਰਾਵਲਪਿੰਡੀ ਪਿੰਡ ’ਚ SHO ’ਤੇ ਹਮਲਾ; ਮਾਂ-ਪੁੱਤ ਗ੍ਰਿਫ਼ਤਾਰ

ਡਿਊਟੀ ’ਚ ਵਿਘਨ ਪਾਉਣ ਅਤੇ ਵਰਦੀ ਪਾੜਨ ਦੇ ਦੋਸ਼ ਹੇਠ ਮਾਮਲਾ ਦਰਜ; SHO ਦੀ ਪੱਗ ਲੱਥੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਫਗਵਾੜਾ ਨੇੜਲੇ ਪਿੰਡ ਰਾਮਪੁਰ ਸੁੰਨੜਾ ਵਿੱਚ ਗਸ਼ਤ ਦੌਰਾਨ ਇੱਕ ਨੌਜਵਾਨ ਅਤੇ ਉਸ ਦੀ ਮਾਂ ਵੱਲੋਂ ਪੁਲੀਸ ਟੀਮ ’ਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਸਬ-ਇੰਸਪੈਕਟਰ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਇੱਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਜੀਤ ਸਿੰਘ ਅਤੇ ਉਸ ਦੀ ਮਾਂ ਗੁਰਬਖਸ਼ ਕੌਰ ਵਜੋਂ ਹੋਈ ਹੈ, ਜੋ ਕਿ ਰਾਮਪੁਰ ਸੁੰਨੜਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਇਨ੍ਹਾਂ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 133, 132 ਅਤੇ 221 ਤਹਿਤ ਕੇਸ ਦਰਜ ਕੀਤਾ ਹੈ।

ਕੀ ਹੈ ਪੂਰਾ ਮਾਮਲਾ..

ਜਾਣਕਾਰੀ ਅਨੁਸਾਰ, ਐਸ.ਐਚ.ਓ. ਮੇਜਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਰੂਟੀਨ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਇੱਕ ਨੌਜਵਾਨ ਨੂੰ ਜਦੋਂ ਪੁੱਛਗਿੱਛ ਲਈ ਰੋਕਿਆ ਗਿਆ, ਤਾਂ ਉਸ ਨੇ ਸਹਿਯੋਗ ਕਰਨ ਦੀ ਬਜਾਏ ਪੁਲੀਸ ਮੁਲਾਜ਼ਮਾਂ ਨਾਲ ਬਹਿਸ ਅਤੇ ਹੱਥੋਪਾਈ ਸ਼ੁਰੂ ਕਰ ਦਿੱਤੀ।

Advertisement

ਸ਼ੋਰ ਸੁਣ ਕੇ ਨੇੜਲੇ ਘਰ ਵਿੱਚੋਂ ਇੱਕ ਮਹਿਲਾ ਬਾਹਰ ਆਈ, ਜਿਸ ਦੀ ਪਛਾਣ ਨੌਜਵਾਨ ਦੀ ਮਾਂ ਵਜੋਂ ਹੋਈ। ਦੋਸ਼ ਹੈ ਕਿ ਉਸ ਨੇ ਵੀ ਆਪਣੇ ਪੁੱਤਰ ਦਾ ਸਾਥ ਦਿੰਦਿਆਂ ਪੁਲੀਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਡਿਊਟੀ ਵਿੱਚ ਵਿਘਨ ਪਾਇਆ। ਪੁਲੀਸ ਅਨੁਸਾਰ, ਇਸ ਹੱਥੋਪਾਈ ਦੌਰਾਨ ਐਸ.ਐਚ.ਓ. ਮੇਜਰ ਸਿੰਘ ਦੀ ਪੱਗ ਉਤਰ ਗਈ ਅਤੇ ਉਨ੍ਹਾਂ ਦੀ ਵਰਦੀ ਦੀ ਮੋਢੇ ਵਾਲੀ ਪੱਟੀ (ਸਟਾਰ ਵਾਲਾ ਫਲੈਪ) ਵੀ ਪਾੜ ਦਿੱਤੀ ਗਈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Advertisement

Advertisement
×