ਕਬਾੜ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
ਤਿੰਨ ਸ਼ਹਿਰਾਂ ਦੀਆਂ ਫਾਇਰ ਬ੍ਰਿਗੇਡ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ
Advertisement
ਸਥਾਨਕ ਕਸਬੇ ਵਿਚ ਇਕ ਕਬਾੜ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਅੱਗ ਐਨੀ ਭਿਆਂਨਕ ਸੀ ਕਿ ਕਾਬੂ ਪਾਉਣ ਲਈ ਪਾਉਣ ਲਈ ਸ਼ਾਹਕੋਟ, ਨਕੋਦਰ ਅਤੇ ਸੁਲਤਾਨਪੁਰ ਲੋਧੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆ। ਅੱਗ ਉੱਪਰ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆ ਲਗਾਈਆਂ ਗਈਆਂ ਸਨ।
ਪੀੜਤ ਦੁਕਾਨਦਾਰ ਰਾਕੇਸ਼ ਕੁਮਾਰ ਵਾਸੀ ਸ਼ਾਹਕੋਟ ਨੇ ਦੱਸਿਆ ਕਿ ਅੱਜ ਸਵੇਰੇ ਕਿਸੇ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਦੁਕਾਨ ’ਚੋ ਜਬਰਦਸਤ ਧੂਆਂ ਨਿਕਲ ਰਿਹਾ ਹੈ। ਉਨ੍ਹਾ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਦੁਕਾਨ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ ਸੀ, ਇਸ ਦੌਰਾਨ ਤੁਰੰਤ ਫਾਇਰ ਬ੍ਰਿਗੇਡ ਨੂੰ ਸੰਪਰਕ ਕੀਤਾ ਗਿਆ। ਰਾਕੇਸ਼ ਕੁਮਾਰ ਨੇ ਦੱਸਿਆ ਕਿ ਅੱਗ ਭਿਆਨਕ ਹੋਣ ਕਾਰਨ ਨਕੋਦਰ ਅਤੇ ਸੁਲਤਾਨਪੁਰ ਲੋਧੀ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ ਅਤੇ ਵੱਡੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਦੁਕਾਨ ’ਚ ਪਿਆ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ ਅਤੇ 5 ਤੋਂ 7 ਲੱਖ ਰੁਪਏ ਦਾ ਵਿੱਤੀ ਨੁਕਸਾਨ ਵੀ ਹੋਇਆ ਹੈ।
Advertisement
×

