ਵਾਹਨ ਚੋਰੀ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ : The Tribune India

ਵਾਹਨ ਚੋਰੀ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ

ਵਾਹਨ ਚੋਰੀ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ

ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਸਰਬਜੀਤ ਸਿੰਘ

ਪੱਤਰ ਪ੍ਰੇਰਕ

ਜਲੰਧਰ, 25 ਮਾਰਚ

ਇੱਥੋਂ ਦੀ ਕਮਿਸ਼ਨਰੇਟ ਪੁਲੀਸ ਨੇ ਇਲਾਕੇ ਵਿਚ ਐਕਟਿਵਾ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬਧ ਵਿਚ ਥਾਣਾ ਡਿਵੀਜ਼ਨ ਨੰਬਰ-6 ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਵਿਚ ਹੋ ਰਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਪੁਲੀਸ ਨੇ ਗਸ਼ਤ ਤੇਜ਼ ਕੀਤੀ ਹੋਈ ਹੈ। ਅੱਜ ਗਸ਼ਤ ਦੌਰਾਨ ਏਐੱਸਆਈ ਜਸਦੀਸ਼ ਲਾਲ ਨੇ ਪੀਸੀਆਰ-2 ਦੇ ਮੁਲਾਜ਼ਮਾਂ ਦੀ ਸਹਾਇਤਾ ਨਾਲ ਇੱਕ ਵਿਅਕਤੀ ਨੂੰ ਕਾਬੂ ਕੀਤਾ। ਜਿਸ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਬਿਲਾਸ ਰਾਮ ਵਾਸੀ 66 ਫੁੱਟੀ ਰੋਡ ਵਜੋਂ ਹੋਈ ਹੈ। ਉਸ ਨੇ ਮੰਨਿਆ ਕਿ ਉਹ ਅਤੇ ਉਸ ਦੇ ਤਿੰਨ ਹੋਰ ਸਾਥੀ ਵਾਹਨ ਚੋਰੀ ਕਰਕੇ ਦੀਪੂ ਕੁਮਾਰ ਉਰਫ ਰਾਜੂ ਪੁੱਤਰ ਰਾਮ ਮੂਰਤੀ ਵਾਸੀ ਸਾਬੋਵਾਲ ਜਲੰਧਰ ਨੂੰ ਵੇਚਦੇ ਹਨ। ਇਸ ਮਗਰੋਂ ਪੁਲੀਸ ਨੇ ਸੰਦੀਪ ਦੀ ਨਿਸ਼ਾਨਦੇਹੀ ’ਤੇ ਜਤਿੰਦਰ ਕੁਮਾਰ ਪੁੱਤਰ ਮੰਗਲ ਵਾਸੀ 66 ਫੁੱਟੀ ਰੋਡ, ਪੁਸ਼ਪਿੰਦਰ ਪੁੱਤਰ ਮੀਜਾਜੀ ਵਾਸੀ 66 ਫੁੱਟੀ ਰੋਡ, ਸ਼ਿਵਮ ਪੁੱਤਰ ਰਾਜਾ ਰਾਮ ਵਾਸੀ ਅਰਬਨ ਅਸਟੇਟ ਫੇਜ਼-1 ਨੂੰ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਇਨ੍ਹਾਂ ਕੋਲੋਂ ਚੋਰੀ ਦੇ 3 ਐਕਟਿਵਾ ਸਕੂਟਰ ਅਤੇ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੀਪੂ ਕੁਮਾਰ ਨੂੰ ਵੀ ਕਾਬੂ ਕਰ ਕੇ ਪੰਜਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਇਨ੍ਹਾਂ ਨੂੰ 2 ਰੋਜ਼ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਹੋਰਨਾਂ ਘਟਨਾਵਾਂ ਬਾਰੇ ਪੁੱਛ-ਪੜਤਾਲ ਕੀਤੀ ਜਾਵੇਗੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All