DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Five mobile phones were recovered from the jail: ਜੇਲ੍ਹ ’ਚੋਂ ਚੈਕਿੰਗ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ

ਜਸਬੀਰ ਸਿੰਘ ਚਾਨਾ ਕਪੂਰਥਲਾ, 16 ਫਰਵਰੀ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਚੈਕਿੰਗ ਦੌਰਾਨ ਪੁਲੀਸ ਨੇ ਪੰਜ ਮੋਬਾਈਲ ਫ਼ੋਨ ਬਰਾਮਦ ਕਰਕੇ ਦੋ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਰਾਹੁਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ...
  • fb
  • twitter
  • whatsapp
  • whatsapp
Advertisement

ਜਸਬੀਰ ਸਿੰਘ ਚਾਨਾ

ਕਪੂਰਥਲਾ, 16 ਫਰਵਰੀ

Advertisement

ਕੇਂਦਰੀ ਜੇਲ੍ਹ ਕਪੂਰਥਲਾ ਵਿਚ ਚੈਕਿੰਗ ਦੌਰਾਨ ਪੁਲੀਸ ਨੇ ਪੰਜ ਮੋਬਾਈਲ ਫ਼ੋਨ ਬਰਾਮਦ ਕਰਕੇ ਦੋ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਰਾਹੁਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਵਲੋਂ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਪੰਜ ਮੋਬਾਈਲ ਫ਼ੋਨ ਬਰਾਮਦ ਹੋਏ ਹਨ ਜਿਸ ਸਬੰਧ ’ਚ ਪੁਲੀਸ ਨੇ ਰੁਸਤਮ ਪੁੱਤਰ ਬੂਟਾ ਸਿੰਘ ਵਾਸੀ ਸਾਸੀ ਦੀ ਪੁਲੀ ਮੁਹੱਲਾ ਮਹਿਤਾਬਗੜ੍ਹ ਤੇ ਨਵਜੋਤ ਬਾਲੀ ਪੁੱਤਰ ਹਰਜਿੰਦਰ ਸਿੰਘ ਵਾਸੀ ਰਵਿਦਾਸ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement
×