ਪੰਜਾਬ ਪੁਲੀਸ ਅਕੈਡਮੀ ’ਚ ਝੰਡਾ ਲਹਿਰਾਇਆ
ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸੁਤੰਤਰਤਾ ਦਿਵਸ ਮੌਕੇ ਅਕੈਡਮੀ ਦੇ ਡਾਇਰੈਕਟਰ ਕਮ ਡੀਜੀਪੀ ਅਨੀਤਾ ਪੁੰਜ ਨੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਕੁਬਾਨੀਆਂ ਨਾਲ ਪ੍ਰਾਪਤ ਹੋਈ ਹੈ, ਜਿਸ ਕਾਰਨ ਸਾਨੂੰ ਦੇਸ਼...
Advertisement
ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸੁਤੰਤਰਤਾ ਦਿਵਸ ਮੌਕੇ ਅਕੈਡਮੀ ਦੇ ਡਾਇਰੈਕਟਰ ਕਮ ਡੀਜੀਪੀ ਅਨੀਤਾ ਪੁੰਜ ਨੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਕੁਬਾਨੀਆਂ ਨਾਲ ਪ੍ਰਾਪਤ ਹੋਈ ਹੈ, ਜਿਸ ਕਾਰਨ ਸਾਨੂੰ ਦੇਸ਼ ਲਈ ਕੁਰਬਾਨੀਆਂ ਕਰਨ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਹਰ ਖ਼ਤਰੇ ਦਾ ਮੁਕਾਬਲਾ ਕਰਨ ਲਈ ਸਮਰਥ ਫੋਰਸ ਹੈ ਅਤੇ ਨਵੀਂ ਚਣੌਤੀਆਂ ਲਈ ਇਥੇ ਪੇਸ਼ੇਵਰ ਤਰੀਕੇ ਨਾਲ ਸਿਖਲਾਈ ਦਿੱਤਾ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਮੁਕਾਬਲੇ ਦਾ ਨਹੀਂ ਸਗੋਂ ਸਹਿਯੋਗ ਦਾ ਯੁੱਗ ਹੈ। ਇੱਕ ਟੀਮ ਬਣਾ ਕੇ ਹੀ ਅਪਰਾਧ ਸਮੇਤ ਹੋਰ ਮਸਲੇ ਹੱਲ੍ਹ ਕੀਤੇ ਜਾ ਸਕਦੇ ਹਨ।
Advertisement
ਇਸ ਮੌਕੇ ਉਨ੍ਹਾਂ ਪਰੇਡ ਤੋਂ ਸਲਾਮੀ ਵੀ ਲਈ। ਸਮਾਗਮ ਦੌਰਾਨ ਡਿਪਟੀ ਡਾਇਰੈਕਟਰ ਐਡਮਿਨ ਰਣਬੀਰ ਸਿੰਘ, ਡਿਪਟੀ ਡਾਇਰੈਕਟਰ ਆਊਟਡੋਰ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ ਜਨਰਲ ਅਮਨਦੀਪ ਕੌਰ ਤੋਂ ਬਿਨ੍ਹਾਂ ਹੋਰ ਅਧਿਕਾਰੀ ਵੀ ਹਾਜ਼ਰ ਸਨ।
Advertisement