ਖ਼ੁਰਾਕ ਸੁਰੱਖਿਆ ਵਿਭਾਗ ਨੇ ਪਨੀਰ ਦੇ ਛੇ ਸੈਂਪਲ ਭਰੇ
ਪੱਤਰ ਪ੍ਰੇਰਕ ਜਲੰਧਰ, 20 ਫਰਵਰੀ ਪੰਜਾਬ ਦੇ ਫੂਡ ਸੇਫਟੀ ਵਿਭਾਗ ਵੱਲੋਂ ਅੱਜ ਇੱਥੇ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਦੀ ਜਾਂਚ ਕੀਤੀ ਗਈ। ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਮਾਡਲ ਟਾਊਨ, ਜੇ.ਪੀ.ਨਗਰ,...
Advertisement
ਪੱਤਰ ਪ੍ਰੇਰਕ
ਜਲੰਧਰ, 20 ਫਰਵਰੀ
Advertisement
ਪੰਜਾਬ ਦੇ ਫੂਡ ਸੇਫਟੀ ਵਿਭਾਗ ਵੱਲੋਂ ਅੱਜ ਇੱਥੇ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਦੀ ਜਾਂਚ ਕੀਤੀ ਗਈ। ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਮਾਡਲ ਟਾਊਨ, ਜੇ.ਪੀ.ਨਗਰ, ਬਸਤੀ ਦਾਨਿਸ਼ਮੰਦਾਂ ਅਤੇ ਬਸਤੀ ਸ਼ੇਖ ਇਲਾਕੇ ਵਿੱਚੋਂ ਪਨੀਰ ਦੇ ਛੇ ਸੈਂਪਲ ਭਰੇ ਗਏ। ਮਿਲਾਵਟ ਅਤੇ ਹੋਰ ਗੁਣਵੱਤਾ ਮਾਪਦੰਡਾਂ ਦੀ ਜਾਂਚ ਲਈ ਇਨ੍ਹਾਂ ਸੈਂਪਲਾਂ ਦੀ ਟੈਸਟਿੰਗ ਕੀਤੀ ਜਾਵੇਗੀ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਖਾਣ-ਪੀਣ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਖ਼ਪਤਕਾਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਫ਼-ਸੁਥਰੇ ਤੇ ਗੁਣਵੱਤਾ ਭਰਪੂਰ ਖਾਧ ਪਦਾਰਥ ਹੀ ਬਣਾਏ ਤੇ ਵੇਚੇ ਜਾਣ। ਉਨ੍ਹਾਂ ਦੱਸਿਆ ਕਿ ਇਹ ਉਪਰਾਲੇ ਖੇਤਰ ਵਿੱਚ ਡੇਅਰੀ ਉਤਪਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ ਦਾ ਹਿੱਸਾ ਹਨ।
Advertisement