ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਆਇਆ: ਸਿੱਧੂ

ਸੰਯੁਕਤ ਕਿਸਾਨ ਮੋਰਚੇ ਸਿਰ ਬੰਨ੍ਹਿਆ ਜਿੱਤ ਦਾ ਸਿਹਰਾ

ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਆਇਆ: ਸਿੱਧੂ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 19 ਨਵੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਦੀ ਸ਼ਲਾਘਾ ਕੀਤੀ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਅਤੇ ਗੁਰਦੁਆਰਾ ਹੱਟ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ, ‘‘ਸਵੇਰ ਦਾ ਭੁੱਲਿਆ ਸ਼ਾਮ ਨੂੰ ਘਰ ਆਇਆ ਹੈ।’’ ਉਨ੍ਹਾਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਿਰਫ਼ ਸੰਯੁਕਤ ਮੋਰਚੇ ਨੂੰ ਜਾਂਦਾ ਹੈ, ਜਿਸ ਦੇ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰੀਆਂ ਹਨ।

ਖੇਤੀ ਕਾਨੂੰਨ ਵਾਪਸ ਹੋਣ ਨਾਲ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਹੈ। ਇਸ ਲਾਂਘੇ ਨਾਲ ਬਹੁਤ ਸਾਰੀਆਂ ਸੰਭਾਵਨਾਵਾਂ ਜੁੜੀਆਂ ਹੋਈਆਂ ਹਨ, ਜੋ ਪੰਜਾਬ ਦੀ ਤਰੱਕੀ ਦਾ ਅਸਲ ਰਾਹ ਖੋਲ੍ਹਣਗੀਆਂ।

ਅੱਜ ਕੋਈ ਵੱਡਾ ਐਲਾਨ ਕਰ ਸਕਦੇ ਨੇ ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸਲ ਚੁਣੌਤੀ ਹੁਣ ਸ਼ੁਰੂ ਹੋਣੀ ਹੈ। ਕਿਸਾਨਾਂ ਦੀ ਆਮਦਨ ਵਧਾਉਣ ਲਈ ਰੋਡਮੈਪ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਭਲਕੇ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪੰਜਾਬ ਦੇ ਵਿਕਾਸ ਦੇ ਅਸਲ ਰੋਡਮੈਪ ਬਾਰੇ ਇੱਕ ਵੱਡੀ ਗੱਲ ਦਾ ਪ੍ਰਸਤਾਵ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਹੜੇ ਕੁਦਰਤੀ ਸਰੋਤ ਹਨ, ਉਨ੍ਹਾਂ ਦੀ ਸਿਰਫ਼ ਇੱਕ ਫ਼ੀਸਦੀ ਆਮਦਨ ਹੀ ਲੋਕਾਂ ਕੋਲ ਜਾ ਰਹੀ ਹੈ ਜਦਕਿ ਕੁਦਰਤੀ ਸਾਧਨਾਂ ਦੀ ਜ਼ਿਆਦਾ ਆਮਦਨ ਆਮ ਲੋਕਾਂ, ਕਿਸਾਨਾਂ ਤੇ ਛੋਟੇ ਵਪਾਰੀਆਂ ਕੋਲ ਜਾਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All