DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ED ਦੇ ਸਾਬਕਾ ਅਧਿਕਾਰੀ Niranjan Singh ਲੜਨਗੇ ਅਸੈਂਬਲੀ ਚੋਣ

ਅਕਾਲੀ ਦਲ ਵਾਰਿਸ ਪੰਜਾਬ ’ਚ ਅੱਜ ਹੋਣਗੇ ਸ਼ਾਮਲ

  • fb
  • twitter
  • whatsapp
  • whatsapp
featured-img featured-img
ਨਿਰੰਜਣ ਸਿੰਘ ਨਾਲ ਮੀਟਿੰਗ ਕਰਦੇ ਹੋਏ ਅਕਾਲੀ ਦਲ ਵਾਰਿਸ ਦੇ ਆਗੂ।
Advertisement

Niranjan Singh Politics: ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਨਿਰੰਜਨ ਸਿੰਘ ਦੀ ਇਸ ਪਾਰਟੀ ’ਚ ਸ਼ਮੂਲੀਅਤ ਨੂੰ ਲੈ ਕੇ ਅੱਜ ਰਸਮੀ ਗੱਲਬਾਤ ਤੈਅ ਹੋ ਗਈ ਹੈ। ਅਹਿਮ ਸੂਤਰਾਂ ਅਨੁਸਾਰ ਨਿਰੰਜਨ ਸਿੰਘ ਬੁੱਧਵਾਰ ਜਲੰਧਰ ਵਿਚ ਰਸਮੀ ਤੌਰ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਇਸ ਸਬੰਧੀ ਪ੍ਰੈਸ ਕਾਨਫਰੰਸ ਸੱਦ ਲਈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਜਲੰਧਰ ਵਿਚ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਦੀ ਰਿਹਾਇਸ਼ ’ਤੇ ਗੁਪਤ ਮੀਟਿੰਗ ਕੀਤੀ।

ਸੂਤਰਾਂ ਅਨੁਸਾਰ ਇਸ ਮੀਟਿੰਗ ’ਚ ਨਿਰੰਜਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ ਹੋਣ ਦੀ ਹਾਮੀ ਭਰ ਦਿੱਤੀ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਸ ਮੀਟਿੰਗ ਦੀ ਪੁਸ਼ਟੀ ਕਰਦਿਆਂ ਨਿਰੰਜਨ ਸਿੰਘ ਦੇ ਭਲਕੇ ਪਾਰਟੀ ’ਚ ਸ਼ਾਮਲ ਹੋਣ ਦੀ ਗੱਲ ਕਹੀ ਹੈ। ਸੂਤਰ ਦੱਸਦੇ ਹਨ ਕਿ ਪਾਰਟੀ ਉਨ੍ਹਾਂ ਨੂੰ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਵਜੋਂ ਚੋਣ ’ਚ ਉਤਾਰ ਸਕਦੀ ਹੈ। ਪਾਰਟੀ ਦੇ ਆਗੂ ਆਖਦੇ ਹਨ ਕਿ ਸਾਫ਼ ਛਵੀ ਵਾਲੇ ਅਧਿਕਾਰੀ ਦੀ ਸ਼ਮੂਲੀਅਤ ਨਾਲ ਦੋਆਬੇ ’ਚ ਪਾਰਟੀ ਨੂੰ ਫ਼ਾਇਦਾ ਹੋਵੇਗਾ।

Advertisement

ਦੱਸਣਯੋਗ ਹੈ ਕਿ ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਉਸ ਵਕਤ ਚਰਚਾ ’ਚ ਆਏ ਸਨ ਜਦੋਂ ਉਨ੍ਹਾਂ ਨੇ ਭੋਲਾ ਡਰੱਗ ਕੇਸ ’ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕੀਤੀ ਸੀ। ਉਸ ਵੇਲੇ ਉਨ੍ਹਾਂ ਦੋ ਸਾਬਕਾ ਅਕਾਲੀ ਮੰਤਰੀਆਂ ਤੋਂ ਪੁੱਛਗਿੱਛ ਵੀ ਕੀਤੀ ਸੀ। ਕੇਂਦਰ ਸਰਕਾਰ ਨੇ ਉਨ੍ਹਾਂ ਦਾ 2015 ’ਚ ਤਬਾਦਲਾ ਕਲਕੱਤਾ ਦਾ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਤਬਾਦਲੇ ’ਤੇ ਰੋਕ ਲਗਾ ਦਿੱਤੀ ਸੀ।

Advertisement

ਮਈ 2021 ’ਚ ਨਿਰੰਜਨ ਸਿੰਘ ਜਲੰਧਰ ਤੋਂ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਚੁੱਕੇ ਹਨ।

ਅੱਜ ਜਲੰਧਰ ਦੀ ਅਟਵਾਲ ਕਲੋਨੀ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪੁੱਜੇ ਹੋਏ ਸਨ। ਅੱਜ ਹੋਈ ਗੁਪਤ ਮੀਟਿੰਗ ’ਚ ਆਗੂ ਬਾਬੂ ਸਿੰਘ ਬਰਾੜ ਅਤੇ ਸਾਬਕਾ ਡੀ ਐੱਸ ਪੀ ਬਲਵਿੰਦਰ ਸਿੰਘ ਸੇਖੋਂ ਵੀ ਸ਼ਾਮਲ ਸਨ। ਪਤਾ ਲੱਗਿਆ ਹੈ ਕਿ ਇਹ ਪਾਰਟੀ ਹੋਰ ਸਾਬਕਾ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕਰ ਰਹੀ ਹੈ ਜਿਨ੍ਹਾਂ ਦੀ ਸਰਵਿਸ ਦੌਰਾਨ ਛਵੀ ਸਾਫ਼ ਰਹੀ ਹੈ। ਇਸ ਮਾਮਲੇ ਸਬੰਧੀ ਪਾਰਟੀ ਦੀ ਅਗਵਾਈ ਕਰ ਰਹੇ ਮਨਪ੍ਰੀਤ ਸਿੰਘ ਇਆਲ਼ੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਨ੍ਹਾਂ ਫ਼ੋਨ ਨਹੀਂ ਚੁੱਕਿਆ।

Advertisement
×