DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਅੰਤਿਮ ਅਰਦਾਸ: ਮਨੀਸ਼ ਸਿਸੋਦੀਆ, ਡਾ. ਗੁਰਪ੍ਰੀਤ ਕੌਰ ਅਤੇ ਕੈਬਨਿਟ ਮੰਤਰੀਆਂ ਨੇ ਦਿੱਤੀ ਸ਼ਰਧਾਂਜਲੀ

ਪੰਜਾਬ ਦੀ ਰਾਜਨੀਤੀ ਵਿੱਚ ਭਗਤ ਚੁੰਨੀ ਲਾਲ ਇੱਕ ਮਹਾਨ ਸ਼ਖ਼ਸੀਅਤ ਸਨ: ਡਾ. ਗੁਰਪ੍ਰੀਤ ਕੌਰ

  • fb
  • twitter
  • whatsapp
  • whatsapp
featured-img featured-img
Tribune Photo
Advertisement

‘ਆਪ’ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਪੰਜਾਬ ‘ਆਪ’ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰਨਾਂ ਆਗੂਆਂ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀ ਅੰਤਿਮ ਅਰਦਾਸ ਮੌਕੇ ਜਲੰਧਰ ਵਿਖੇ ਹਾਜ਼ਰੀ ਭਰੀ।

ਸੂਬੇ ਦੇ ਸੀਨੀਅਰ ਸਿਆਸੀ ਆਗੂ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ‘ਆਪ’ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੋਂ ਦੀ ਬਸਤੀ ਪੀਰਦਾਦ ਵਿਖੇ ਇੱਕ ਵਿਸ਼ਾਲ ਸਥਾਨ 'ਤੇ ਸ਼ਰਧਾਂਜਲੀ ਸਭਾ ਕਰਵਾਈ ਗਈ। ਭਗਤ ਚੁੰਨੀ ਲਾਲ ਦਾ ਲੰਮੀ ਬਿਮਾਰੀ ਤੋਂ ਬਾਅਦ 11 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ।

Advertisement

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਮੁੰਡੀਆਂ, ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ‘ਆਪ’ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲੀਸ ਕਮਿਸ਼ਨਰ ਸਤਿੰਦਰ ਸਿੰਘ, ਐੱਸ ਐੱਸ ਪੀ ਹਰਵਿੰਦਰ ਸਿੰਘ ਵਿਰਕ ਸਮੇਤ ਹੋਰਨਾਂ ਨੇ ਹਾਜ਼ਰੀ ਭਰੀ।

Advertisement

ਡਾ. ਗੁਰਪ੍ਰੀਤ ਕੌਰ ਮਾਨ ਨੇ ਭਗਤ ਚੁੰਨੀ ਲਾਲ ਨੂੰ "ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹਾਨ ਸ਼ਖ਼ਸੀਅਤ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਸਦਕਾ ਇੱਕ ਨਿਵੇਕਲਾ ਨਾਮ ਕਮਾਇਆ ਹੈ।

ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ, "ਪੰਜਾਬ ਦੇ ਸਾਰੇ ਆਗੂ, ਸੰਤ ਸਮਾਜ ਦੇ ਮੈਂਬਰ, ਕੈਬਨਿਟ ਮੰਤਰੀ ਅਤੇ ਅਸੀਂ ਸਾਰੇ ਅੱਜ ਚੁੰਨੀ ਲਾਲ ਭਗਤ ਜੀ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ ਕਰਨ ਆਏ ਹਾਂ। ਉਨ੍ਹਾਂ ਵਰਗੇ ਲੋਕ ਸਮਾਜ ਲਈ ਜਿਊਂਦੇ ਅਤੇ ਕੰਮ ਕਰਦੇ ਹਨ, ਜੋ ਉਨ੍ਹਾਂ ਨੇ 94 ਸਾਲ ਤੱਕ ਕੀਤਾ। ਉਹ ਸਾਡੇ ਲਈ ਇੱਕ ਮਾਰਗਦਰਸ਼ਕ ਅਤੇ ਪ੍ਰੇਰਨਾ ਸਰੋਤ ਹਨ। ਅਸੀਂ, ਸਰਕਾਰ, ਪਾਰਟੀ, ਮੁੱਖ ਮੰਤਰੀ ਅਤੇ ਕੇਜਰੀਵਾਲ ਜੀ ਸਾਰੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ।"

Advertisement
×